ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਹੰਗ ਬਾਣੇ ’ਚ ਨੌਜਵਾਨ ਨੇ ਗੁਆਂਢੀ ਦੇ ਦੋਵੇਂ ਗੁੱਟ ਵੱਢੇ

05:14 AM Jun 18, 2025 IST
featuredImage featuredImage
ਗ੍ਰਿਫ਼ਤਾਰ ਕੀਤੇ ਮੁਲਜ਼ਮ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 17 ਜੂਨ
ਇੱਥੋਂ ਦੀ ਪੁਲੀਸ ਨੇ ਮਾਸਟਰ ਕਲੋਨੀ ਵਿਚ ਨਿਹੰਗ ਬਾਣੇ ਦੇ ਨੌਜਵਾਨ ਕਰਮਵੀਰ ਸਿੰਘ ਉਰਫ਼ ਲਵਲੀ ਨੂੰ ਆਪਣੇ ਹੀ ਮੁਹੱਲੇ ਦੇ ਜਤਿਨ ਵਾਲੀਆ ਦੇ ਦੋਵੇਂ ਗੁੱਟ ਵੱਢਣ ਦੇ ਦੋਸ਼ ਹੇਠ 24 ਘੰਟੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲੀਸ ਕਪਤਾਨ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਲਵਲੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜਤਿਨ ਦੇ ਬਿਆਨਾਂ ਅਨੁਸਾਰ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਕਰਮਵੀਰ ਸਿੰਘ ਉਰਫ਼ ਲਵਲੀ ਪੈਦਲ ਆਇਆ ਅਤੇ ਗਾਲ੍ਹਾਂ ਕੱਢਣ ਲੱਗਿਆ ਤੇ ਉਸ ਨੇ ਆਪਣੀ ਤਲਵਾਰ ਨਾਲ ਉਸ ਉਪਰ ਹਮਲਾ ਕਰ ਦਿੱਤਾ। ਸ੍ਰੀ ਯਾਦਵ ਨੇ ਦੱਸਿਆ ਕਿ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਦੀ ਅਗਵਾਈ ਹੇਠ ਪੁਲੀਸ ਨੇ ਟੀਮਾਂ ਬਣਾਈਆਂ ਅਤੇ ਸਹਾਇਕ ਥਾਣੇਦਾਰ ਰਾਜਿੰਦਰ ਸਿੰਘ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਸ੍ਰੀ ਯਾਦਵ ਨੇ ਦੱਸਿਆ ਕਿ ਉਸ ਨੇ ਛੇ ਮਹੀਨੇ ਪਹਿਲਾਂ ਹੀ ਨਿਹੰਗ ਬਾਣਾ ਪਹਿਨਿਆ ਸੀ ਜਿਸ ’ਤੇ ਲੋਕਾਂ ਤੋਂ ਕਥਿਤ ਫ਼ਿਰੌਤੀ ਮੰਗਣ ਦੇ ਵੀ ਦੋਸ਼ ਹਨ ਜਿਸ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਪਾਜ਼ੇਟਿਵ ਆਇਆ ਹੈ।

Advertisement

Advertisement