ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

08:12 AM Nov 29, 2023 IST
ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਿਹੰਗ ਸਿੰਘਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਮਲਕੀਅਤ

ਪਾਲ ਸਿੰਘ ਨੌਲੀ
ਜਲੰਧਰ, 28 ਨਵੰਬਰ
ਸੁਲਤਾਨਪੁਰ ਲੋਧੀ ਵਿੱਚ ਅੱਜ ਨਿਹੰਗ ਸਿੰਘਾਂ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੱਲਾ ਕੱਢਿਆ। ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ ਨਿਹੰਗ ਸਿੰਘਾਂ ਤੇ ਪੁਲੀਸ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਹੋਮਗਾਰਡ ਦਾ ਜਵਾਨ ਸ਼ਹੀਦ ਹੋ ਗਿਆ ਸੀ। ਇਸ ਘਟਨਾ ਕਾਰਨ ਤਣਾਅ ਬਣਿਆ ਹੋਇਆ ਸੀ। ਅੱਜ ਬਾਅਦ ਦੁਪਹਿਰ ਗੁਰਦੁਆਰਾ ਸੰਤ ਘਾਟ ਨੇੜੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਤਿਹਾਸਕ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਬੁੱਢਾ ਦਲ ਸਾਈਂ ਬਾਬਾ ਗਾਜ਼ੀ ਜ਼ਿੰਦਾ ਪੀਰ ਤੋਂ ਮਹੱਲੇ ਦੀ ਆਰੰਭਤਾ ਕੀਤੀ ਗਈ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਉਚੇਚੇ ਤੌਰ ’ਤੇ ਸ਼ਾਮਲ ਹੋਏ। ਜਥੇਦਾਰ ਬਲਬੀਰ ਸਿੰਘ ਨੇ ਮਹੱਲੇ ਦੀ ਅਰੰਭਤਾ ਮੌਕੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਸਾਰੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ ਕੀਤਾ।
ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਨਿਹੰਗ ਸਿੰਘਾਂ ਨੇ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਘੋੜਿਆਂ, ਹਾਥੀਆਂ ਅਤੇ ਊਠਾਂ ’ਤੇ ਸਵਾਰ ਹੋ ਕੇ ਆਏ। ਐੱਸਡੀਐੱਮ ਜਸਪ੍ਰੀਤ ਸਿੰਘ ਭੱਟੀ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਸਨ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਬ ਦੇਖਣ ਲਈ ਵੱਡੀ ਗਿਣਤੀ ਲੋਕ ਹਾਜ਼ਰ ਸਨ। ਇਸ ਦੌਰਾਨ ਨਿਹੰਗ ਸਿੰਘਾਂ ਨੇ ਗੱਤਕਾ, ਘੌੜ ਦੌੜ, ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰ ਕੇ ਜੰਗੀ ਕਰਤੱਬ ਦਿਖਾਏ।
ਇਸ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ, ਜਥੇਦਾਰ ਨਿਹਾਲ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਅਤੇ ਹੋਰਾਂ ਨੇ ਸ਼ਮੂਲੀਅਤ ਕੀਤੀ।

Advertisement

Advertisement