ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਤੀ ਆਯੋਗ: ਪ੍ਰਸ਼ਾਸਕ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਤੇ ਜ਼ੋਰ

05:24 AM May 25, 2025 IST
featuredImage featuredImage
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਚੰਡੀਗੜ੍ਹ, 24 ਮਈ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਵਿੱਚ ਹੋਈ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਚਾਨਣਾ ਪਾਉਂਦਿਆ ਕਿਹਾ ਕਿ ਚੰਡੀਗੜ੍ਹ ਨੂੰ 5 ਲੱਖ ਲੋਕਾਂ ਦੇ ਰਹਿਣ ਲਈ ਬਣਾਇਆ ਸੀ ਪਰ ਅੱਜ ਸ਼ਹਿਰ ਦੀ ਅਬਾਦੀ 12.43 ਲੱਖ ਤੋਂ ਟੱਪ ਚੁੱਕੀ ਹੈ। ਪ੍ਰਸ਼ਾਸਨ ਨੇ ਸ਼ਹਿਰ ਦੇ ਚੋਤਰਫਾ ਵਿਕਾਸ ਲਈ ਮਾਸਟਰ ਪਲਾਨ 2031 ਨੂੰ ਅਮਲੀ ਰੂਪ ਦੇਣ ਲਈ ਕੁਝ ਸਮੇਂ ਪਹਿਲਾਂ ਸ਼ਹਿਰ ਦੇ 13 ਪਿੰਡਾਂ ਨੂੰ ਨਗਰ ਨਿਗਮ ਅਧੀਨ ਲਿਆਂਦਾ ਗਿਆ ਸੀ। ਇਸ ਨਾਲ ਸ਼ਹਿਰ ਦਾ ਹਰ ਪੱਖ ਤੋਂ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਲਈ ਪ੍ਰਸਿੱਧ ਸੰਸਥਾਨਾਂ ਦੀ ਸਥਾਪਨਾ ਕਰਨ ਦੀ ਜਰੂਰਤ ਹੈ, ਜਿਸ ਨਾਲ ਚੰਡੀਗੜ੍ਹ ਨੂੰ ਤਕਨੀਕੀ ਤੌਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਧਾਨ ਕਰੇਗੀ ਅਤੇ ਸ਼ਹਿਰ ਨੂੰ ਹਰੀ ਕ੍ਰਾਂਤੀ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਵੇਗੀ।

Advertisement

ਸ੍ਰੀ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੇਸ਼ ਆਉਣ ਵਾਲੀਆਂ ਵਿੱਤੀ ਦਿੱਕਤਾਂ ਦਾ ਸਾਹਮਣਾ ਕਰਨ ਲਈ ਚੰਡੀਗੜ੍ਹ ਵਿੱਚ ਗੁਜਰਾਤ ਇੰਟਰਨੈਸ਼ਨਲ ਫਾਈਨੈਂਸ ਟੈੱਕ ਸਿਟੀ ਮਾਡਲ ਨੂੰ ਵਿਕਸਤ ਕਰਨ ’ਤੇ ਜ਼ੋਰ ਦਿੱਤਾ। ਇਸ ਮਾਡਲ ਤਹਿਤ ਟੈਕਸ ਵਿੱਚ ਵਿਸ਼ੇਸ਼ ਛੁੱਟ, ਸਬਸਿਡੀ, ਆਈਟੀ ਅਤੇ ਆਈਟੀਈਐੱਸ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਛੁੱਟ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਵਿਕਸਤ ਕਰਨ ਲਈ ਵੀ ਹੋਰ ਕਾਰਜ ਕਰਨ ਦੀ ਜਰੂਰਤ ਹੈ, ਜਿਸ ਦਾ ਅਸਰ ਉੱਤਰੀ ਭਾਰਤ ਦੇ ਸੈਰ ਸਪਾਟੇ ਅਤੇ ਕਾਰੋਬਾਰ ’ਤੇ ਪਵੇਗਾ।

 

Advertisement