ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ
06:50 AM Apr 23, 2025 IST
ਪੱਤਰ ਪ੍ਰੇਰਕ
ਭਵਾਨੀਗੜ੍ਹ, 22 ਅਪਰੈਲ
ਹਾੜੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਹਜ਼ਾਰਾਂ ਏਕੜ ਕਣਕ ਅਤੇ ਨਾੜ ਸੜ ਗਿਆ। ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ ਨੇ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਕਣਕ ਦਾ ਅਤੇ 10 ਹਜ਼ਾਰ ਪ੍ਰਤੀ ਏਕੜ ਨਾੜ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਆਏ ਝੱਖੜ ਨਾਲ ਬਿਜਲੀ ਦੀ ਸਪਲਾਈ ਠੱਪ ਹੋ ਗਈ ਸੀ, ਜੋ ਕਿ ਕਾਫੀ ਪਿੰਡਾਂ ਵਿੱਚ ਅਜੇ ਤੱਕ ਵੀ ਚਾਲੂ ਨਹੀਂ ਕੀਤੀ ਗਈ। ਉਨ੍ਹਾਂ ਝੱਖੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ।
Advertisement
Advertisement