ਨੂਰਪੁਰ ਜੱਟਾਂ ਬੇਅਦਬੀ ਮਾਮਲੇ ’ਚ ਮੁਲਜ਼ਮ ਕਾਬੂ
06:56 AM Apr 21, 2025 IST
ਪੱਤਰ ਪ੍ਰੇਰਕ
ਗੜ੍ਹਸ਼ੰਕਰ, 20 ਅਪਰੈਲ
ਇਥੋਂ ਦੇ ਪਿੰਡ ਨੂਰਪੁਰ ਜੱਟਾਂ ਦੇ ਗੁਰੂਘਰ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਗੜ੍ਹਸ਼ੰਕਰ ਪੁਲੀਸ ਨੇ ਦੱਸਿਆ ਕਿ ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਜਰਨੈਲ ਸਿੰਘ ਦੇ ਬਿਆਨ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਼ ਕੇਸ ਦਰਜ ਕੀਤਾ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਕਾਇਮ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਜਾਂਚ ਤੋਂ ਬਾਅਦ ਇਸੇ ਤਹਿਸੀਲ ਦੇ ਪਿੰਡ ਮੋਰਾਂਵਾਲੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ ਗਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਬੇਅਦਬੀ ਦੇ ਇਸ ਮਾਮਲੇ ’ਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
Advertisement
Advertisement