ਨੈਸ਼ਨਲ ਹੈਰਾਲਡ: ਸੋਨੀਆ ਤੇ ਰਾਹੁਲ ਖ਼ਿਲਾਫ਼ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ: ਈਡੀ
04:41 AM May 22, 2025 IST
ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ ’ਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਹੋਰਾਂ ਖ਼ਿਲਾਫ਼ ‘ਮੁੱਢਲੀ ਨਜ਼ਰ’ ’ਚ ਭ੍ਰਿਸ਼ਟਾਚਾਰ ਦਾ ਮਾਮਲਾ ਬਣਦਾ ਹੈ। ਰਾਊਜ਼ ਐਵੇਨਿਊ ਅਦਾਲਤ ’ਚ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਅੱਗੇ ਸੁਣਵਾਈ ਦੌਰਾਨ ਈਡੀ ਨੇ ਤੱਥ ਪੇਸ਼ ਕੀਤੇ ਅਤੇ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਨੋਟਿਸ ਲਵੇ। ਏਜੰਸੀ ਨੇ ਦਾਅਵਾ ਕੀਤਾ ਕਿ ਕਾਂਗਰਸ ਨਾਲ ਜੁੜੀ ਕੰਪਨੀ ਯੰਗ ਇੰਡੀਅਨ ਨਾਲ ਜੁੜੇ ਲੈਣ-ਦੇਣ ਗ਼ੈਰਕਾਨੂੰਨੀ ਸਨ। -ਟਨਸ
Advertisement
Advertisement