ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਲੱਖ ਰੁਪਏ ਠੱਗੇ
05:18 AM Feb 03, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਚੰਡੀਗੜ੍ਹ ਪੁਲੀਸ ਨੇ ਨੌਕਰੀ ਦਿਵਾਉਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਥਾਣਾ ਸੈਕਟਰ-31 ਦੀ ਪੁਲੀਸ ਨੇ ਪ੍ਰੇਮਾ ਨੰਦ ਸ਼ਰਮਾ ਵਾਸੀ ਹਮੀਰਪੁਰ, ਹਿਮਾਚਲ ਪ੍ਰਦੇਸ਼ ਦੀ ਸ਼ਿਕਾਇਤ ’ਤੇ ਜਸਵੰਤ ਸਿੰਘ ਵਾਸੀ ਬਹਿਲਾਣਾ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਉਸ ਨੂੰ ਆਈਟੀਬੀਪੀ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ ਇਕ ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਨੌਕਰੀ ਦਿਵਾਈ ਤੇ ਨਾ ਹੀ ਪੈਸੇ ਮੋੜੇ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement