ਨੌਜਵਾਨਾਂ ਨੇ ਠੰਢੇ ਮਿੱਠੇ ਜਲ ਤੇ ਬੂਟਿਆਂ ਦੇ ਲੰਗਰ ਲਾਏ
05:00 AM Jun 10, 2025 IST
ਪਾਇਲ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕਿਆਂ ਦੇ ਗੇਟ ਮੂਹਰੇ ਨੌਜਵਾਨਾਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ। ਨੌਜਵਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਦਰੱਖ਼ਤਾਂ ਦੀ ਘਾਟ ਕਾਰਨ ਤਾਪਮਾਨ ਵਿੱਚ ਅਥਾਹ ਵਾਧਾ ਹੋ ਰਿਹਾ ਹੈ ਤੇ ਲੋਕਾ ਦਾ ਘਰੋਂ ਬਾਹਰ ਨਿਕਲਨਾ ਮੁਸ਼ਕਿਲ ਹੋ ਗਿਆ ਹੈ। ਇਸੇ ਕਰਕੇ ਪਾਇਲ ਵਿੱਚ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ ਗਏ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸਾਂਭ ਸੰਭਾਲ ਕਰਨ ਦੇ ਇੱਛੁਕ ਨੂੰ ਬੂਟੇ ਘਰੇ ਵੀ ਪਹੁੰਚਾਏ ਜਾਂਦੇ ਹਨ। -ਪੱਤਰ ਪ੍ਰੇਰਕ
Advertisement
Advertisement