ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨਾਂ ਨੇ ਸੜਕ ਦੀ ਮੁਰੰਮਤ ਦਾ ਬੀੜਾ ਚੁੱਕਿਆ

05:26 AM May 11, 2025 IST
featuredImage featuredImage
ਚੱਪੜਚਿੜੀ ਸੜਕ ਦੀ ਮੁਰੰਮਤ ਸਬੰਧੀ ਕਾਰਸੇਵਾ ਵਿੱਚ ਹਿੱਸਾ ਲੈਂਦੇ ਹੋਏ ਹਲਕਾ ਇੰਚਾਰਜ ਪਰਵਿੰਦਰ ਸਿੰਘ ਤੇ ਹੋਰ। -ਫੋਟੋ: ਸੋਢੀ
ਪੱਤਰ ਪ੍ਰੇਰਕ
Advertisement

ਐੱਸਏਐੱਸ ਨਗਰ (ਮੁਹਾਲੀ), 10 ਮਈ

ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਲਿੰਕ ਅਤੇ ਮੁਹਾਲੀ ਤੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ (ਫਤਿਹ ਮਿਨਾਰ) ਨੂੰ ਜਾਂਦੀ ਸੜਕ ਦੀ ਬੇਹੱਦ ਖਸਤਾ ਹਾਲਤ ਹੈ ਪ੍ਰੰਤੂ ਪਹਿਲਾਂ ਕਾਂਗਰਸ ਅਤੇ ਹੁਣ ‘ਆਪ’ ਸਰਕਾਰ ਨੇ ਸੜਕ ਨਹੀਂ ਬਣਾਈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਪਾਰੀ ਰੋਸ ਹੈ। ਸਰਕਾਰਾਂ ਅਤੇ ਅਧਿਕਾਰੀਆਂ ਦੇ ਤਰਲੇ ਕੱਢਣ ਦੇ ਬਾਵਜੂਦ ਜਦੋਂ ਕਿਸੇ ਨੇ ਨਹੀਂ ਸੁਣੀ ਤਾਂ ਪਿੰਡ ਦੀ ਸਰਪੰਚ ਹਰਮਨਦੀਪ ਕੌਰ ਅਤੇ ਹੋਰਨਾਂ ਉੱਦਮੀ ਨੌਜਵਾਨਾਂ ਸਿਮਰਨ ਸਿੰਘ ਹੁੰਦਲ ਅਤੇ ਅਕਾਲੀ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਆਪਣੇ ਪੱਧਰ ’ਤੇ ਚੱਪੜਚਿੜੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਆਪਣੇ ਹੱਥ ਵਿੱਚ ਕਹੀ ਫੜ ਕੇ ਕਾਰਸੇਵਾ ਵਿੱਚ ਹਿੱਸਾ ਲਿਆ।

Advertisement

ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ 12 ਮਈ ਨੂੰ ਚੱਪੜਚਿੜੀ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਸਰਹਿੰਦ ਫਤਿਹ ਮਾਰਚ ਕੀਤਾ ਜਾਵੇਗਾ। ਸੜਕ ’ਤੇ ਵੱਡੇ ਅਤੇ ਡੂੰਘੇ ਖੱਡੇ ਪੈਣ ਕਾਰਨ ਸੰਗਤ ਵਿੱਚ ਭਾਰੀ ਰੋਸ ਸੀ।

Advertisement