ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸੱਤ ਖ਼ਿਲਾਫ਼ ਕੇਸ ਦਰਜ
07:48 AM May 07, 2025 IST
ਪੱਤਰ ਪ੍ਰੇਰਕ
Advertisement
ਮਾਛੀਵਾੜਾ, 6 ਮਈ
ਬਲਾਕ ਦੇ ਪਿੰਡ ਲੁਹਾਰੀਆਂ ਵਿੱਚ ਬੀਤੇ ਦਿਨੀਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਦੀ ਵੀਡੀਓ ਵਾਈਰਲ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ ਅਤੇ ਤਿੰਨ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦਿਲਾਵਰ ਸਿੰਘ ਵਾਸੀ ਲੁਹਾਰੀਆਂ, ਜਗਦੀਪ ਸਿੰਘ ਉਰਫ਼ ਜੱਗੀ ਵਾਸੀ ਬੈਰਸਾਲ ਕਲਾਂ, ਸਵਰਨ ਸਿੰਘ ਵਾਸੀ ਮੁਬਾਰਕਪੁਰ ਅਤੇ ਮਾਲਟਾ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਕੁੱਟਮਾਰ ਦੇ ਸ਼ਿਕਾਰ ਹੋਏ ਜਗਦੀਪ ਸਿੰਘ ਦੇ ਪਿਤਾ ਮਲਕੀਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਪੁਲੀਸ ਨੇ ਮਲਕੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਦਿਲਾਵਰ ਸਿੰਘ, ਸਵਰਨ ਸਿੰਘ, ਜਗਦੀਪ ਸਿੰਘ ਉਰਫ਼ ਜੱਗੀ, ਮਾਲਟਾ ਸਣੇ 3 ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਸਵਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਬਾਕੀਆਂ ਦੀ ਤਲਾਸ਼ ਜਾਰੀ ਹੈ।
Advertisement
Advertisement