ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਕਾਬੂ
04:16 AM May 12, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਜ਼ੀਰਕਪੁਰ, 11 ਮਈ
ਬਲਟਾਣਾ ਪੁਲੀਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੈਣੀ ਵਿਹਾਰ ਫੇਜ਼ 5 ਵਾਸੀ ਨੌਸ਼ਾਦ ਅਲੀ ਨੇ ਦੱਸਿਆ ਕਿ ਵਿਸ਼ਾਲ ਉਰਫ਼ ਕ੍ਰੇਜ਼ੀ, ਹੈਂਡੀ ਉਰਫ਼ ਅੰਕੂਸ਼ ਅਤੇ ਇਕ ਅਣਪਛਾਤੇ ਨੌਜਵਾਨ ਨੇ ਲੰਘੀ ਸ਼ਾਮ ਉਸ ਦੇ ਘਰ ’ਤੇ ਹਮਲਾ ਕਰ ਉਸ ਤੋਂ ਪੈਸੇ ਖੋਹ ਲਏ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਚੰੰਡੀਗੜ੍ਹ ਸੈਕਟਰ 32 ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਜ਼ਖ਼ਮੀ ਦੀ ਸ਼ਿਕਾਇਤ ’ਤੇ ਤਿੰਨੋਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਗ੍ਰਿਫ਼ਤਾਰ ਕਰ ਲਿਆ। ਬਲਟਾਣਾ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸ਼ਿਕਾਇਤਕਰਤਾ ਨੌਜਵਾਨ ਦੇ ਦੋਸਤ ਹਨ ਅਤੇ ਉਸ ਨੇ ਉਨ੍ਹਾਂ ਤੋਂ ਪੈਸੇ ਉਧਾਰ ਲਏ ਸੀ ਜੋ ਮੰਗਣ ’ਤੇ ਵਾਪਸ ਨਹੀਂ ਕੀਤੇ ਜਾ ਰਹੇ ਸੀ। ਇਸ ਕਾਰਨ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਪੈਸੇ ਖੋਹਣ ਦੇ ਦੋਸ਼ਾਂ ਖਾਰਜ ਕੀਤਾ। ਪੁਲੀਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement