ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਕੁੱਟਮਾਰ: ਮੁਕਤਸਰ ’ਚ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ

05:33 AM Jun 14, 2025 IST
featuredImage featuredImage
ਸ੍ਰੀ ਮੁਕਤਸਰ ਸਾਹਿਬ ’ਚ ਇਕੱਤਰਤਾ ਦੌਰਾਨ ਸ਼ਾਮਲ ਸਿੱਖ ਜਥੇਬੰਦੀਆਂ ਦੇ ਆਗੂ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 13 ਜੂਨ
ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ’ਚ ਅੱਜ ਇੱਥੇ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਵੱਡੀ ਇਕੱਤਰਤਾ ਹੋਈ। ਇਕੱਠ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਖਾਲਸਾ, ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ, ਲੱਖਾ ਸਿਧਾਣਾ, ਤੇਜਿੰਦਰ ਪਾਲ ਸਿੰਘ ਟਿੰਮਾ ਪ੍ਰਧਾਨ ਧਰਮ ਪ੍ਰਚਾਰ ਕਮੇਟੀ ਗੰਗਾਨਗਰ, ਭਾਰਤੀ ਕਿਸਾਨ ਯੂਨੀਅਨ ਦੇ ਹਰਭਗਵਾਨ ਸਿੰਘ, ਹੀਰਾ ਸਿੰਘ ਚੜ੍ਹੇਵਾਨ ਸੀਨੀਅਰ ਅਕਾਲੀ ਆਗੂ, ਮੈਨੇਜਰ ਬਲਦੇਵ ਸਿੰਘ, ਸੁਮੇਰ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਚੜ੍ਹੇਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਦਸਤਾਰ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਨੌਜਵਾਨ ਕੱਪੜੇ ਪਾੜ ਦਿੱਤੇ ਗਏ ਤੇ ਉਹ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ’ਚ 295ਏ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ 9 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਪਰ ਅਜੇ ਤੱਕ ਮੁੱਖ ਮੁਲਜ਼ਮ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਰਾਜੇਸ਼ ਗਰਗ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਆਗੂਆਂ ਨੇ ਕਿਹਾ ਕਿ ਜੇ ਜਲਦ ਹੀ ਸ਼ਿਵ ਸੈਨਾ ਦੇ ਆਗੂ ਰਾਜੇਸ਼ ਗਰਗ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਾਬਾ ਮਨਜੀਤ ਸਿੰਘ ਮੁੱਖੀ ਗੁਰਦੁਆਰਾ ਖੂਹ ਸਾਹਿਬ, ਬਾਬਾ ਬੂਟਾ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ‘ਅ’, ਡਾ. ਜਗਬੀਰ ਸਿੰਘ ਹੈੱਡ ਗ੍ਰੰਥੀ, ਗਿਆਨੀ ਗੁਰਪ੍ਰੀਤ ਸਿੰਘ ਰੱਤਾ ਖੇੜਾ ਦਮਦਮੀ ਟਕਸਾਲ, ਪ੍ਰਤਾਪ ਸਿੰਘ ਵਾਰਸ ਪੰਜਾਬ, ਕਾਰਜ ਸਿੰਘ ਵਾਰਿਸ ਪੰਜਾਬ, ਗੁਰਲਾਲ ਸਿੰਘ ਕਾਉਣੀ, ਜਤਿੰਦਰ ਸਿੰਘ ਵਾਰਸ ਪੰਜਾਬ ਜ਼ਿਲ੍ਹਾ ਪ੍ਰਧਾਨ, ਗਗਨਦੀਪ ਸਿੰਘ ਸਿੱਧੂ, ਮਨਿੰਦਰ ਸਿੰਘ ਖਾਲਸਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕੋਟਲੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਗੋਬਿੰਦ ਸਿੰਘ ਕੋਟਲੀ, ਮਨਿੰਦਰ ਸਿੰਘ ਮਨੀ ਚੜ੍ਹੇਵਾਨ , ਕਲਗਾ ਸਿੰਘ ਸਾਬਕਾ ਸੈਕਟਰੀ ਮਾਰਕਿਟ ਕਮੇਟੀ ਮੁਕਤਸਰ, ਬਿਕਰਮਜੀਤ ਸਿੰਘ ਸੰਮੇਵਾਲੀ, ਬਿੰਦਰ ਗੋਨੇਆਣਾ ਪੀਏ ਟੂ ਰੋਜ਼ੀ ਬਰਕੰਦੀ, ਧਰਮਜੀਤ ਸਿੰਘ ਬੋਨੀ ਬੇਦੀ ਸੀਨੀਅਰ ਕਾਂਗਰਸੀ ਆਗੂ, ਜਗਮੀਤ ਸਿੰਘ ਖੱਪਿਆਂਵਾਲੀ, ਜਗਬੀਰ ਸਿੰਘ ਹੈੱਡ ਗ੍ਰੰਥੀ, ਨਿਰਮਲ ਸਿੰਘ ਗੋਨੇਆਣਾ ਸਾਬਕਾ ਜਨਰਲ ਸਕੱਤਰ ਆਲ ਇੰਡੀਆ ਸਿੱਖ ਸਟੂਡੈਂਟ, ਜਤਿੰਦਰ ਸਿੰਘ ਵਾਰਿਸ ਪੰਜਾਬ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਾਬਾ ਬੂਟਾ ਸਿੰਘ, ਬਿਕਰਮਜੀਤ ਸਿੰਘ ਖਾਲਸਾ ਪੰਥਕ ਅਕਾਲੀ ਲਹਿਰ, ਹਰਜੋਤ ਸਿੰਘ ਲੱਧੂਵਾਲਾ, ਹਰਚਰਨ ਸਿੰਘ, ਇੰਦਰਪਾਲ ਸਿੰਘ ਸਤਿਕਾਰ ਕਮੇਟੀ ਸ੍ਰੀ ਮੁਕਤਸਰ ਸਾਹਿਬ, ਬੋਹੜ ਸਿੰਘ, ਜਗਜੀਤ ਸਿੰਘ ਖੱਪਿਆਂਵਾਲੀ ਤੇ ਹੋਰ ਹਾਜ਼ਰ ਸਨ।

Advertisement

ਐੱਸਪੀ ਡੀ ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਗੁਰਵਿੰਦਰ ਸਿੰਘ ਚੜ੍ਹੇਵਾਨ ਦੀ ਕੁੱਟਮਾਰ ਕਰਨ ਵਾਲੇ 9 ਮੁਲਜ਼ਮਾਂ ਨੂੰ ਹੁਣ ਤੱਕ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਵਿੱਚ ਮਨੋਜ ਗਰਗ ਵਾਸੀ ਗਿੱਦੜਬਾਹਾ, ਕਰਨਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਹਰਗੋਬਿੰਦ ਸਿੰਘ ਵਾਸੀ ਪਿੰਡ ਭਾਗਸਰ, ਰਵੀ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਉਰਫ ਜੈਕੀ ਵਾਸੀ ਪਿੰਡ ਉੜਾਂਗ ਹਾਲ ਅਬਾਦ ਗਲੀ ਨੰਬਰ 15 ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਸੰਜੇ ਅਤੇ ਹਰਮਨ ਸਿੰਘ ਵਾਸੀ ਗਿੱਦੜਬਾਹਾ, ਸੰਨੀ ਸ੍ਰੀ ਮੁਕਤਸਰ ਸਾਹਿਬ, ਰਾਜਾ ਸਿੰਘ ਵਾਸੀ ਗਿੱਦੜਬਾਹਾ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਰਾਜੇਸ਼ ਗਰਗ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀਆਂ ਟੀਮਾਂ ਛਾਪੇ ਮਾਰ ਰਹੀਆਂ ਹਨ।

Advertisement
Advertisement