ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ
05:50 AM May 30, 2025 IST
ਅੰਮ੍ਰਿਤਸਰ: ਇੱਥੇ ਮੁਸਤਫਾਬਾਦ ਇਲਾਕੇ ਵਿੱਚ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਪਲਾਟ ਵਿੱਚੋਂ ਲਾਸ਼ ਮਿਲੀ ਹੈ। ਬਾਅਦ ਵਿੱਚ ਮ੍ਰਿਤਕ ਦੀ ਪਛਾਣ ਰਜਤ ਕੁਮਾਰ (30) ਵਜੋਂ ਹੋਈ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਰਜਤ ਦਾ ਕਤਲ ਕਿਸੇ ਅਪਰਾਧ ਦੇ ਕਾਰਨ ਹੋਇਆ ਹੈ। ਵਿਜੇ ਨਗਰ ਪੁਲੀਸ ਚੌਕੀ ਦੇ ਇੰਚਾਰਜ ਗੁਰਜੀਤ ਸਿੰਘ ਨੇ ਕਿਹਾ ਕਿ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। -ਟਨਸ
Advertisement
Advertisement