ਪੱਤਰ ਪ੍ਰੇਰਕਲਹਿਰਾਗਾਗਾ, 14 ਦਸੰਬਰਪਿੰਡ ਘੋੜੇਨਾਬ ਵਿੱਚ ਨੌਜਵਾਨ ਦੀ ਭੇਤ-ਭਰੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿਗੁਰ ਸਿੰਘ (35) ਪੁੱਤਰ ਜੰਟਾ ਵਾਸੀ ਪਿੰਡ ਘੋੜੇਨਾਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਲਿਜਾਇਆ ਗਿਆ ਜਿੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਅਤੇ ਪਰਿਵਾਰ ਨੇ ਉਸ ਦਾ ਸਸਕਾਰ ਕਰ ਦਿੱਤਾ ਹੈ। ਪਰਿਵਾਰ ਵਿੱਚ ਮ੍ਰਿਤਕ ਦੀ ਮਾਤਾ, ਪਤਨੀ ਅਤੇ ਦੋ ਪੁੱਤਰ ਹਨ। ਸਤਿਗੁਰ ਸਿੰਘ ਨੌਕਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।