ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਲਾਸ਼ ਮਿਲੀ
05:58 AM May 02, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਮਈ
ਸ਼ਿਮਲਾਪੁਰੀ ਗੁਰੂ ਗੋਬਿੰਦ ਨਗਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਨੌਜਵਾਨ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ, ਜਿਸ ਦੇ ਪੈਰ ਬੰਨ੍ਹੇ ਹੋਏ ਸਨ। ਪਹਿਲਾਂ ਤਾਂ ਲੋਕਾਂ ਨੇ ਸੋਚਿਆ ਕਿ ਉਸ ਵਿਅਕਤੀ ਨੇ ਕੋਈ ਨਸ਼ੀਲੀ ਦਵਾਈ ਜਾਂ ਸ਼ਰਾਬ ਪੀਤੀ ਹੈ, ਪਰ ਜਦੋਂ ਉਹ ਕਾਫ਼ੀ ਦੇਰ ਤੱਕ ਨਹੀਂ ਉੱਠਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਉਹ ਮਰਿਆ ਹੋਇਆ ਪਿਆ ਸੀ। ਰਾਹਗੀਰਾਂ ਨੇ ਇਸ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਸ਼ਿਮਲਾਪੁਰੀ ਥਾਣਾ ਅਤੇ ਬਸੰਤ ਪਾਰਕ ਚੌਕੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸ਼ਿਮਲਾਪੁਰੀ ਥਾਣੇ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਿਆ ਗਿਆ ਹੈ, ਜਿਸ ਤੋਂ ਮੌਤ ਦੇ ਕਾਰਨ ਸਪੱਸ਼ਟ ਹੋਣਗੇ।
Advertisement
Advertisement