ਨੌਜਵਾਨ ਦੀ ਲਾਸ਼ ਮਿਲੀ
04:16 AM Apr 03, 2025 IST
ਪੱਤਰ ਪ੍ਰੇਰਕਸ਼ਾਹਕੋਟ, 2 ਅਪਰੈਲ
Advertisement
ਪਿੰਡ ਉੱਗੀ ਦੇ ਇੱਕ ਕਿਸਾਨ ਦੇ ਖੇਤਾਂ ’ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਸਬੰਧੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪਿੰਡ ਉੱਗੀ ਨੇੜੇ ਇੱਕ ਪਰਵਾਸੀ ਮਜ਼ਦੂਰ ਨੇ ਕਿਸਾਨ ਦੇ ਖੇਤਾਂ ’ਚ ਨੌਜਵਾਨ ਦੀ ਲਾਸ਼ ਦੇਖੀ। ਉਸ ਵੱਲੋਂ ਦੱਸਣ ’ਤੇ ਕਿਸਾਨ ਨੇ ਇਸ ਦੀ ਸੂਚਨਾ ਪੁਲੀਸ ਚੌਕੀ ਉੱਗੀ ਨੂੰ ਦਿੱਤੀ। ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਸੀਪਾ (23) ਪੁੱਤਰ ਅਜੀਤ ਸਿੰਘ ਵਾਸੀ ਉੱਗੀ ਵਜੋਂ ਹੋਈ ਹੈ। ਮੁੱਢਲੀ ਜਾਂਚ ’ਚ ਮਨਜੀਤ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਚੌਕੀ ਇੰਚਾਰਜ ਨੇ ਕਿਹਾ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਰਿਪੋਰਟ ਆਉਣ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement