ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ
03:40 AM Jun 28, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 27 ਜੂਨ
ਡਰੋਲੀ ਕਲਾਂ ਵਿਚ ਇਕ ਵਿਅਕਤੀ ਨੇ ਨੌਜਵਾਨ ਦੇ ਪੈਰ ਵਿਚ ਗੋਲੀ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਘਟਨਾ ਬਾਰੇ ਬਿਆਨ ਕਰਤਾ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੀਤੀ ਸ਼ਾਮ 6 ਵਜੇ ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਸੀ ਤਾਂ ਉਸ ਨੂੰ ਦਵਿੰਦਰ ਸਿੰਘ ਬਾਜਾ ਨੇ ਦੋ ਸਾਥੀਆਂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਘੇਰ ਲਿਆ ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਹਮਲਾਵਰ ਨੇ ਕਿਹਾ ਕਿ ਉਹ ਉਸ ਦੇ ਪਿਤਾ ਦੇ ਗੋਲੀਆਂ ਮਾਰਨਗੇ। ਇਸ ਮਗਰੋਂ ਉਨ੍ਹਾਂ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ। ਜਦੋਂ ਉਹ ਜਾਨ ਬਚਾ ਕੇ ਭੱਜਣ ਲੱਗਾ ਤਾਂ ਉਨ੍ਹਾਂ ਨੇ ਗੋਲੀ ਚਲਾਈ ਜੋ ਉਸ ਦੇ ਪੈਰ ’ਤੇ ਲੱਗੀ। ਲੋਕਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਆਪਣੇ ਦੋ ਸਾਥੀਆਂ ਨਾਲ ਮੌਕੇ ’ਤੇ ਫ਼ਰਾਰ ਹੋ ਗਿਆ। ਜ਼ਖ਼ਮੀ ਹੋਏ ਹਰਮਨਪ੍ਰੀਤ ਸਿੰਘ ਨੂੰ ਦੋਸਤਾਂ ਤੇ ਲੋਕਾਂ ਨੇ ਆਦਮਪੁਰ ਸਿਵਲ ਹਸਪਤਾਲ ਪਹੁੰਚਾਇਆ, ਉਥੋਂ ਜਲੰਧਰ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।
Advertisement
Advertisement