ਨੌਜਵਾਨ ਨੇ ਆਪਣੇ ਘਰੋਂ ਚੋਰੀ ਕੀਤੇ 5 ਲੱਖ ਰੁਪਏ
05:07 AM Dec 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਦਸੰਬਰ
ਚੰਡੀਗੜ੍ਹ ਦੇ ਸੈਕਟਰ-44 ਵਿੱਚ ਰਹਿਣ ਵਾਲੇ ਨੌਜਵਾਨ ਨੇ ਆਪਣੇ ਹੀ ਘਰ ਵਿੱਚੋਂ ਪੰਜ ਲੱਖ ਰੁਪਏ ਨਗਦ ਅਤੇ ਸਕੂਟਰੀ ’ਤੇ ਹੱਥ ਸਾਫ਼ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਨਾਜਰ ਸਿੰਘ ਦੀ ਸ਼ਿਕਾਇਤ ’ਤੇ ਉਸ ਦੇ ਪੁੱਤਰ ਕਰਨਦੀਪ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ਼ਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਪੁੱਤਰ ਕਰਨਦੀਪ ਸਿੰਘ ਲੰਘੇ ਦਿਨ ਸ਼ਾਮ ਨੂੰ ਘਰ ਵਿੱਚੋਂ ਪੰਜ ਲੱਖ ਰੁਪਏ ਨਗਦ ਅਤੇ ਸਕੂਟਰੀ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement