ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
05:31 AM May 23, 2025 IST
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਤਪਾ ਮੰਡੀ, 22 ਮਈ
ਬਠਿੰਡਾ-ਅੰਬਾਲਾ ਦੇ ਰੇਲਵੇ ਟਰੈਕ ’ਤੇ ਤਪਾ ਮੰਡੀ ਨੇੜੇ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧੀ ਰੇਲਵੇ ਪੁਲਸ ਦੇ ਏਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਕੁਲਦੀਪ ਸਿੰਘ (24) ਵਾਸੀ ਜੇਠੂਕੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਸ ਵੱਲੋਂ ਦਿੱਲੀ-ਫਾਜ਼ਿਲਕਾ ਇੰਟਰਸਿਟੀ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮੌਕੇ ਉੱਪਰ ਪੁਲੀਸ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਤਪਾ ਮੰਡੀ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
Advertisement
Advertisement