ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਨੌਕਰੀ ਲੱਭਣ ਦੀ ਥਾਂ ਰੁਜ਼ਗਾਰਦਾਤਾ ਬਣਨ: ਆਤਿਸ਼ੀ

05:38 AM Apr 09, 2025 IST
featuredImage featuredImage

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਪਰੈਲ
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਜਿੰਦਲ ਗਲੋਬਲ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਲੀਡਰਸ਼ਿਪ ਫੋਰਮ 2025 ’ਚ ਆਪਣੇ ਭਾਸ਼ਣ ਦੌਰਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਨੌਕਰੀਆਂ ਨਾ ਲੱਭਣ ਸਗੋਂ ਖ਼ੁਦ ਵੀ ਉੱਦਮੀ ਬਣਨ ਅਤੇ ਦੂਜਿਆਂ ਨੂੰ ਰੁਜ਼ਗਾਰ ਦੇਣ। ਉਨ੍ਹਾਂ ਉੱਚ ਸਿੱਖਿਆ ਪ੍ਰਣਾਲੀ ਦੀਆਂ ਕਮੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਦੀ ਨੌਜਵਾਨ ਆਬਾਦੀ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਬਣ ਸਕਦੀ ਹੈ ਪਰ ਜੇ ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਨਹੀਂ ਮਿਲੇ ਤਾਂ ਇਹ ਬੇਰੁਜ਼ਗਾਰੀ ਅਤੇ ਅਸਥਿਰਤਾ ਦਾ ਕਾਰਨ ਬਣ ਸਕਦਾ ਹੈ। ‘ਆਪ’ ਦੀ ਦਿੱਲੀ ਸਰਕਾਰ ਵੇਲੇ ਸ਼ੁਰੂ ਕੀਤੇ ਸਿੱਖਿਆ ਪ੍ਰੋਗਰਾਮ ‘ਬਿਜ਼ਨਸ ਬਲਾਸਟਰਜ਼’ ਦੀ ਉਦਾਹਰਨ ਦਿੰਦੇ ਹੋਏ ਆਤਿਸ਼ੀ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵਿਦਿਆਰਥੀ ਸਿਰਫ਼ ਥੋੜ੍ਹੇ ਜਿਹੇ ਸ਼ੁਰੂਆਤੀ ਨਿਵੇਸ਼ ਨਾਲ ਹਰ ਸਾਲ 50,000 ਸਟਾਰਟਅੱਪ ਸ਼ੁਰੂ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਭਾਰਤ ਨੂੰ ਵਿਕਸਤ ਅਰਥ-ਵਿਵਸਥਾ ਬਣਨਾ ਹੈ ਤਾਂ ਇਕੱਲੇ ਸਿਆਸਤਦਾਨ ਇਸ ਨੂੰ ਹਾਸਲ ਨਹੀਂ ਕਰ ਸਕਦੇ, ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ‘ਭਾਰਤ ਵਿੱਚ ਉੱਚ ਸਿੱਖਿਆ ਦਾ ਬਦਲਦਾ ਲੈਂਡਸਕੇਪ’ ਵਿਸ਼ੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਦੇਸ਼ ਵਿੱਚ ਬਹੁਤ ਅਸਮਾਨਤਾ ਹੈ। ਅਸੀਂ ਜਦੋਂ ਉੱਚ ਸਿੱਖਿਆ ਵੱਲ ਦੇਖਦੇ ਹਾਂ ਜਿੱਥੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਹਨ ਜੋ ਹਜ਼ਾਰਾਂ ਵਿਦਿਆਰਥੀਆਂ ਨੂੰ ਵਧੀਆ ਵਿਦਿਅਕ ਸਰੋਤ ਦੇ ਰਹੀਆਂ ਹਨ, ਉੱਥੇ ਕੁਝ ਅਜਿਹੀਆਂ ਯੂਨੀਵਰਸਿਟੀਆਂ ਵੀ ਹਨ ਜੋ ਇਸ ਤੱਥ ਲਈ ਜਾਣੀਆਂ ਜਾਂਦੀਆਂ ਹਨ ਕਿ ਤੁਹਾਨੂੰ ਅਸਲ ਵਿੱਚ ਯੂਨੀਵਰਸਿਟੀ ਵਿੱਚ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ 2035 ਤੱਕ ਹਰ ਮਹੀਨੇ 10 ਲੱਖ ਭਾਰਤੀ 18 ਸਾਲ ਦੇ ਹੋ ਜਾਣਗੇ। ਇਹ ਆਬਾਦੀ ਵਧਣਾ ਦੇਸ਼ ਲਈ ਵਰਦਾਨ ਅਤੇ ਸਰਾਪ ਦੋਵੇਂ ਹੋ ਸਕਦਾ ਹੈ।

Advertisement

Advertisement