ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਭਲਾਈ ਦੇ ਕੰਮਾਂ ਵੱਲ ਤੁਰਨ ਨੌਜਵਾਨ: ਜੈ ਕਿਸ਼ਨ ਰੋੜੀ

06:50 AM Jan 03, 2025 IST
ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਾਸੀਆਂ ਨਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ।

ਜੋਗਿੰਦਰ ਸਿੰਘ ਮਾਨ
ਮਾਨਸਾ, 2 ਜਨਵਰੀ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਂਆਂ ਮੰਜ਼ਿਲਾਂ ਤੱਕ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ੀ ਧਰਤੀਆਂ ’ਤੇ ਪੜ੍ਹਾਈ ਕਰਨ ਦੇ ਨਾਲ-ਨਾਲ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਗੁਰੂਆਂ ਦੀ ਧਰਤੀ ਦਾ ਨਾਂ ਵਿਸ਼ਵ ਪੱਧਰ ’ਤੇ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਕੁਦਰਤੀ ਆਫ਼ਤਾਂ ਸਮੇਂ ਹੋਏ ਵੱਡੇ ਨੁਕਸਾਨਾਂ ਵੇਲੇ ਮੂਹਰੇ ਲੱਗ ਕੇ ਸਮਾਜ ਸੇਵਾ ਵਾਲੇ, ਜੋ ਕਾਰਜ ਕੀਤੇ ਹਨ, ਉਸ ਨਾਲ ਪੰਜਾਬੀਆਂ ਦਾ ਦੁਨੀਆ ਭਰ ਵਿੱਚ ਸਿਰ ਉਚਾ ਹੋਇਆ ਹੈ। ਉਹ ਅੱਜ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਮੌਜੂਦ ਸਨ।
ਡਿਪਟੀ ਸਪੀਕਰ ਨੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਪਹੁੰਚ ਦੀ ਸਮਰੱਥਾ ਨੂੰ ਸਮਾਜ ਦੇ ਭਲਾਈ ਕਾਰਜਾਂ ਵੱਲ ਮੋੜਨ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਲਈ ਪ੍ਰਤੀਬੱਧ ਹੈ ਅਤੇ ਇਸ ਲਈ ਵੱਖ-ਵੱਖ ਯੋਜਨਾਵਾਂ ’ਤੇ ਕੰਮ ਕਰ ਰਹੀ ਹੈ।
ਇਸ ਤੋਂ ਪਹਿਲਾਂ ਪਿੰਡ ਪਹੁੰਚਣ ’ਤੇ ਡਿਪਟੀ ਸਪੀਕਰ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਸ ਦੌਰਾਨ ਸਮਾਜ ਸੇਵੀ ਅਤੇ ਐੱਨਆਰਆਈ ਲਵਪ੍ਰੀਤ ਸਿੰਘ ਜੋ ਆਸਟਰੇਲੀਆ ਵਿੱਚ ਰਹਿੰਦੇ ਹੋਏ ਵੀ ਪੰਜਾਬ ਦੀ ਸੇਵਾ ਕਰ ਰਹੇ ਹਨ, ਵੱਲੋਂ ਉਨ੍ਹਾਂ ਦਾ ਖਾਸ ਤੌਰ ’ਤੇ ਸਨਮਾਨ ਕੀਤਾ ਗਿਆ।

Advertisement

Advertisement