ਨੌਜਵਾਨ ਵੱਲੋੋਂ ਖ਼ੁਦਕੁਸ਼ੀ
04:23 AM Apr 03, 2025 IST
ਅੰਮ੍ਰਿਤਸਰ: ਸਥਾਨਕ ਕੱਟੜਾ ਖਜ਼ਾਨਾ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਨਿਖਿਲ ਸ਼ਰਮਾ (18) ਨੇ ਅਪਣੇ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਸਨੇ ਫਾਹਾ ਲਿਆ ਉਸ ਵੇਲੇ ਉਹ ਘਰ ਵਿੱਚ ਇਕੱਲਾ ਸੀ। ਉਹ 12ਵੀਂ ਜਮਾਤ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਹ ਇਕ ਕੁੜੀ ਤੇ ਉਸ ਦੇ ਦੋਸਤਾਂ ਵੱਲੋਂ ਕਥਿਤ ਧਮਕੀਆਂ ਦਿੱਤੇ ਜਾਣ ਤੋਂ ਪ੍ਰੇਸ਼ਾਨ ਸੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਸੌਂਪ ਦਿੱਤੀ। ਪੀੜਤ ਪਰਿਵਾਰ ਨੇ ਨੇ ਲੜਕੀ ਤੇ ਉਸਦੇ ਦੋਸਤਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement