ਨੌਜਵਾਨ ਹੈਰੋਇਨ ਸਣੇ ਕਾਬੂ
07:55 AM Apr 08, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਅਪਰੈਲ
ਇਥੋਂ ਦੀ ਪੁਲੀਸ ਨੇ ਗਸ਼ਤ ਦੌਰਾਨ ਇਕ ਕਾਰ ਸਵਾਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਘਣਸ਼ਿਆਮ ਵਾਸੀ ਡਿੰਗ ਮੰਡੀ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਸੀਆਈਏ ਥਾਣੇ ਦੀ ਪੁਲੀਸ ਗਸ਼ਤ ਦੌਰਾਨ ਇਕ ਕਾਰ ’ਚ ਸਵਾਰ ਨੌਜਵਾਨ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜਿਹੜੀ ਜੋਖਣ ’ਤੇ 15 ਗਰਾਮ 34 ਮਿਲੀ ਗਰਮ ਬਣੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ੇ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Advertisement
Advertisement