ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੰਬਰਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੈਰਵੀ ਕਰਨ ਦਾ ਮਤਾ ਪਾਸ

05:02 AM May 11, 2025 IST
featuredImage featuredImage
ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਵਿੰਦਰ ਸਿੰਘ ਸੋਹਾਣਾ।
ਦਰਸ਼ਨ ਸਿੰਘ ਸੋਢੀ
Advertisement

ਐਸਏਐੱਸ ਨਗਰ (ਮੁਹਾਲੀ), 10 ਮਈ

ਮੁਹਾਲੀ ਜ਼ਿਲ੍ਹੇ ਦੇ ਨੰਬਰਦਾਰਾਂ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਪਿੰਡ ਸੋਹਾਣਾ ਦੇ ਨੰਬਰਦਾਰ ਹਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਭਗਤ ਆਸਾ ਰਾਮ ਦੀ ਸਮਾਧ ਸਥਾਨ ’ਤੇ ਹੋਈ। ਸੈਂਕੜੇ ਨੰਬਰਦਾਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਲੰਮੀ ਵਿਚਾਰ-ਵਟਾਂਦਰਾ ਕਰਦਿਆਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਕੀਤਾ ਗਿਆ। ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਡੀਸੀ ਦਫ਼ਤਰ ਵੱਲੋਂ 10 ਨੰਬਰਦਾਰਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੀ ਨਿਖੇਧੀ ਕੀਤੀ। ਇਹ ਨੋਟਿਸ ਆਨਲਾਈਨ ਕੰਮ ਸਬੰਧੀ ਜ਼ਿੰਮੇਵਾਰੀਆਂ ਨਾਲ ਜੁੜੇ ਹੋਏ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰੀ ਤਹਿਸੀਲ ਦਫ਼ਤਰਾਂ ਵਿੱਚ ਨੰਬਰਦਾਰਾਂ ਲਈ ਵੱਖਰਾ ਕਮਰਾ ਉਪਲਬਧ ਕੀਤਾ ਜਾਵੇ ਤਾਂ ਜੋ ਉਹ ਆਪਣੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾ ਸਕਣ।

Advertisement

ਬੁਲਾਰਿਆਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਦੀ ਪਾਰਕਿੰਗ ਫੀਸ ਖ਼ਤਮ ਕੀਤੀ ਜਾਵੇ, ਨੰਬਰਦਾਰਾਂ ਦਾ ‘ਮਾਣ ਭੱਤਾ’ ਵਧਾਇਆ ਜਾਵੇ ਅਤੇ ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਦਰਪੇਸ਼ ਮੁਸ਼ਕਲਾਂ ਹੱਲ ਕੀਤੀਆਂ ਜਾਣ। ਇਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਜਲਦੀ ਡੀਸੀ ਨੂੰ ਮਿਲਣ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਲਾਲ ਸਬੰਧਤ ਨੰਬਰਦਾਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਨੰਬਰਦਾਰ ਕਰਮਜੀਤ ਸਿੰਘ ਮੌਲੀ, ਬਹਾਦਰ ਸਿੰਘ ਬੜੀ, ਮੇਜਰ ਸਿੰਘ ਸਨੇਟਾ, ਹਰਪਾਲ ਸਿੰਘ ਬਠਲਾਣਾ, ਨਛੱਤਰ ਸਿੰਘ ਮੁਹਾਲੀ, ਕੇਸਰ ਸਿੰਘ ਮਦਨਪੁਰ, ਸੁਰਮੁੱਖ ਸਿੰਘ ਦਾਊਂ, ਦਲਜਿੰਦਰ ਸਿੰਘ ਮੌਲੀ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਵਿੰਦਰ ਸਿੰਘ ਮਨੌਲੀ ਸੂਰਤ, ਜਗਤਾਰ ਸਿੰਘ ਬਾਸਮਾਂ, ਕਰਮਜੀਤ ਸਿੰਘ ਛੜਬੜ, ਸੰਤੋਖ ਸਿੰਘ, ਦਲਬੀਰ ਸਿੰਘ ਚਿੱਲਾ ਅਤੇ ਅਵਤਾਰ ਸਿੰਘ ਮੌਲੀ ਹਾਜ਼ਰ ਸਨ।

 

Advertisement