ਪਟਵਾਰ ਯੂਨੀਅਨ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ
05:22 AM Jan 07, 2025 IST
ਲੁਧਿਆਣਾ: ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਪਲੇਠੀ ਮੀਟਿੰਗ ਬੱਚਤ ਭਵਨ ਵਿਖੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਹੋਈਜਿਸ ਵਿੱਚ ਨਵੇਂ ਵਰ੍ਹੇ 2025 ਦਾ ਜਥੇਬੰਦਕ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਦਿ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਵੱਲੋਂ ਨਵੇਂ ਸਾਲ ਦੀ ਡਾਇਰੀ ਵੀ ਰਿਲੀਜ਼ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਪਟਵਾਰੀਆਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਚਾਰ ਚਰਚਾ ਕਰਦਿਆਂ ਭਵਿੱਖ ਦੀ ਰਣਨੀਤੀ ਬਣਾਈ। ਇਸ ਮੌਕੇ ਸੁਖਪ੍ਰੀਤ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਯੂਨੀਅਨ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ। ਇਸ ਮੌਕੇ ਪਵਨ ਕੁਮਾਰ ਸੂਬਾ ਖਜ਼ਾਨਚੀ, ਸੁਮਨਦੀਪ ਭੁੱਲਰ ਨੁਮਾਇੰਦਾ ਕੁੱਲ ਹਿੰਦ, ਬਲਦੇਵ ਸਿੰਘ ਫਾਜ਼ਿਲਕਾ, ਜਗਸੀਰ ਸੇਖਾ, ਪਰਦੀਪ ਭਾਰਦਵਾਜ , ਹਰਪਾਲ ਸਿੰਘ ਸਮਰਾ ਅਤੇ ਡਿੰਪਲ ਗਰਗ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement