ਪਟਿਆਲਾ ’ਚ ਪੰਜਾਬ ਜੇਲ੍ਹ ਓਲੰਪਿਕ ਸ਼ੁਰੂ
05:23 AM Feb 04, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 3 ਫਰਵਰੀ
ਪੰਜਾਬ ਜੇਲ੍ਹ ਓਲੰਪਿਕ 2025 ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਸ਼ੁਰੂ ਹੋ ਗਏ। ਇਨ੍ਹਾਂ ਖੇਡਾਂ ਦਾ ਉਦਘਾਟਨ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜੇਲ੍ਹ ਨਾਭਾ ਅਤੇ ਸਬ ਜੇਲ੍ਹ ਮਲੇਰਕੋਟਲਾ ਦੇ ਕੈਦੀ ਹਿੱਸਾ ਲੈ ਰਹੇ ਹਨ। ਇਸ ਦੌਰਾਨ ਕੈਦੀ ਰੱਸਾਕਸ਼ੀ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ (100 ਮੀਟਰ, 400 ਮੀਟਰ, ਲੰਬੀ ਛਾਲ) ਅਤੇ ਕਬੱਡੀ ਸਮੇਤ ਹੋਰ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਜ਼ੋਨਲ ਖੇਡਾਂ ਦੇ ਜੇਤੂ ਖਿਡਾਰੀ 15-16 ਮਾਰਚ ਨੂੰ ਹੋਣ ਵਾਲੀਆਂ ਅੰਤਰ-ਜ਼ੋਨਲ ਪੰਜਾਬ ਜੇਲ੍ਹ ਓਲੰਪਿਕ ਖੇਡਾਂ 2025 ਲਈ ਕੁਆਲੀਫਾਈ ਕਰਨਗੇ।
Advertisement
Advertisement