ਪਟਿਆਲਾ ਜ਼ਿਲ੍ਹੇ ’ਚ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
05:50 AM May 10, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 9 ਮਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਕੀਤਾ ਗਿਆ ਸੀ, ਜਿਸ ਨੂੰ ਮੁਲਤਵੀ ਕੀਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ 10 ਮਈ ਵਾਲੀ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਏ ਸਨ, ਉਹ ਹੁਣ ਇਸ ਦਿਨ ਅਦਾਲਤ ਵਿੱਚ ਪੇਸ਼ ਨਾ ਹੋਣ ਇਸ ਸਬੰਧੀ ਜਾਣਕਾਰੀ ਦੁਬਾਰਾ ਸਾਂਝੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਵਾਲੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈਬਸਾਈਟ www.pulsa.gov.in ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੰਪਰਕ ਨੰਬਰ 0175-2306500 ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Advertisement
Advertisement