ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਦੇ ਮੈਰੀਟੋਰੀਅਸ ਸਕੂਲ ’ਚ ਕਾਨਵੋਕੇਸ਼ਨ

05:28 AM Apr 13, 2025 IST
featuredImage featuredImage
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਡੀਸੀ ਪ੍ਰੀਤੀ ਯਾਦਵ।

ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਅਪਰੈਲ
ਮੈਰੀਟੋਰੀਅਸ ਸਕੂਲ ਪਟਿਆਲਾ ਵਿੱਚ ਕਾਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਮੈਰਿਟ ਵਿੱਚ ਆਏ 21 ਬੱਚਿਆਂ ਨੂੰ ਡਿਗਰੀਆਂ ਵੰਡੀਆਂ ਅਤੇ 26 ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਡਾ. ਪ੍ਰੀਤੀ ਯਾਦਵ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਮਿਹਨਤ ਕਰਕੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਮਾਰੋਹ ਦੀ ਪ੍ਰਧਾਨਗੀ ਪ੍ਰਿੰਸੀਪਲ ਦੀਪਮਾਲਾ ਨੇ ਕੀਤੀ। ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਕੂਲ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਹਰ ਤਰ੍ਹਾਂ ਦੀ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਸਕੂਲ ਦੀ ਅਲੂਮਨੀ ਅਸੋਸਿਏਸ਼ਨ ਦਾ ਗਠਨ ਕੀਤਾ ਗਿਆ ਅਤੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸਮਾਰੋਹ ਵਿੱਚ ਰੌਟਰੀ ਕਲੱਬ ਪਟਿਆਲਾ, ਸੀਨੀਅਰ ਸਿਟੀਜ਼ਨ ਸੁਸਾਇਟੀ, ਸ਼ਹੀਦ ਕਰਤਾਰ ਸਿੰਘ ਸਰਾਭਾ ਸੋਸਾਇਟੀ, ਵੇਰਕਾ ਮਿਲਕ ਪਲਾਂਟ ਅਤੇ ਐੱਚ ਡੀਐੱਫ਼ਸੀ ਬੈਂਕ ਵੱਲੋਂ ਸਹਿਯੋਗ ਦਿੱਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Advertisement

Advertisement