ਪਟਿਆਲਾ-ਸਰਹਿੰਦ ਚਹੁੰ-ਮਾਰਗੀ ਕਰਨ ਦੇ ਕੰਮ ’ਚ ਤੇਜ਼ੀ: ਈਟੀਓ
04:28 AM May 23, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਪ੍ਰਾਜੈਕਟ ਦਾ ਐਲਾਨ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਪਟਿਆਲਾ ਵਿੱਚ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ’ਤੇ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਈਟੀਓ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖ਼ਰਚ ਕੀਤੇ ਜਾ ਚੁੱਕੇ ਹਨ। ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਿਆ ਹੈ ਅਤੇ ਆਵਾਜਾਈ ਲਈ ਉਪਲਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
Advertisement
Advertisement