ਪਠਾਨਕੋਟ: ਅਫ਼ੀਮ ਸਮੇਤ ਗ੍ਰਿਫ਼ਤਾਰ
04:49 AM May 22, 2025 IST
ਪਠਾਨਕੋਟ: ਜੀਆਰਪੀ (ਰੇਲਵੇ) ਪੁਲੀਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 1 ਕਿਲੋ 400 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਨੀਲੇਸ਼ ਕੁਮਾਰ (21) ਵਾਸੀ ਜ਼ਿਲ੍ਹਾ ਝਾਲਾਵਾੜਾ, ਰਾਜਸਥਾਨ ਵਜੋਂ ਹੋਈ ਹੈ। ਪੁਲੀਸ ਵੱਲੋਂ ਮੁਲਜ਼ਮ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲੀਸ (ਜੀਆਰਪੀ) ਦੇ ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਖੇਪ ਲੁਧਿਆਣਾ ਵਿੱਚ ਸਪਲਾਈ ਕਰਨ ਜਾ ਰਿਹਾ ਸੀ ਪਰ ਰੇਲਗੱਡੀ ਵਿੱਚ ਉਸ ਨੂੰ ਨੀਂਦ ਆ ਗਈ ਅਤੇ ਉਹ ਪਠਾਨਕੋਟ ਪੁੱਜ ਗਿਆ ਜਿਸ ਦੌਰਾਨ ਉਸ ਨੂੰ ਪੁਲੀਸ ਨੇ ਕਾਬੂ ਕਰ ਲਿਆ। -ਪੱਤਰ ਪ੍ਰੇਰਕ
Advertisement
Advertisement