ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਵੱਲੋਂ ਖ਼ੁਦਕੁਸ਼ੀ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 15 ਜੂਨ
ਮਹਿਲ ਕਲਾਂ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦੇ ਕਿਸੇ ਨੌਜਵਾਨ ਨਾਲ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਮਹਿਲ ਕਲਾਂ ਦੇ ਏਐੱਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਤਰੁਣ ਕੁਮਾਰ (37) ਵਾਸੀ ਮਹਿਲ ਕਲਾਂ ਨੇ ਬੀਤੀ ਰਾਤ ਜ਼ਹਿਰ ਪੀ ਲਈ, ਜਿਸ ਤੋਂ ਬਾਅਦ ਉਸ ਦੀ ਤਬੀਅਤ ਵਿਗੜ ਗਈ ਅਤੇ ਪਰਿਵਾਰ ਵੱਲੋਂ ਉਸ ਨੂੰ ਲੁਧਿਆਣਾ ਦੇ ਵੱਡੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਦੋ ਬੱਚਿਆਂ ਦੀ ਪਿਤਾ ਸੀ। ਉਸ ਦੇ ਪਰਿਵਾਰ ਵਿੱਚ ਮਾਤਾ-ਪਿਤਾ ਅਤੇ 2 ਭਰਾ ਹਨ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕ ਦੇ ਭਰਾ ਅਨਿਲ ਕੁਮਾਰ ਵਾਸੀ ਮਹਿਲ ਕਲਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਭਰਾ ਦੀ ਪਤਨੀ ਦੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਸੰਬੰਧ ਸਨ ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਤਨੀ ਕਾਜਲ ਰਾਣੀ ਅਤੇ ਉਸ ਦੇ ਪ੍ਰੇਮੀ ਪ੍ਰੀਤ ਵਾਸੀ ਮਹਿਲ ਕਲਾਂ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਬਾਅਦ 'ਚ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।