ਪਤੀ ਤੋਂ ਪ੍ਰੇਸ਼ਾਨ ਪਤਨੀ ਵੱਲੋਂ ਖ਼ੁਦਕੁਸ਼ੀ
05:26 AM Apr 01, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 31 ਮਾਰਚ
ਸਰਹੱਦੀ ਕਸਬਾ ਭਿੱਖੀਵਿੰਡ ਦੀ ਚੇਲਾ ਕਲੋਨੀ ਦੀ ਵਸਨੀਕ ਔਰਤ ਨੇ ਆਪਣੇ ਪਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਜਸਬੀਰ ਕੌਰ (40) ਵਜੋਂ ਹੋਈ ਹੈ। ਭਿੱਖੀਵਿੰਡ ਪੁਲੀਸ ਨੂੰ ਮ੍ਰਿਤਕਾ ਦੇ ਲੜਕੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਰਤਨ ਸਿੰਘ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਹਨ| ਉਸ ਦੀ ਮਾਂ ਵੱਲੋਂ ਸਮਝਾਉਣ ਦੇ ਬਾਵਜੂਦ ਪਿਤਾ ਸੁਧਰ ਨਹੀਂ ਸੀ ਰਿਹਾ| ਕ੍ਰਿਸ਼ਨ ਸਿੰਘ ਨੇ ਦੱਸਿਆ ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਮਾਂ ਨੇ ਆਪਣੀ ਟੀਬੀ ਰੋਗ ਦੀ ਦਵਾਈ ਵਧੇਰੇ ਮਾਤਰਾ ਵਿੱਚ ਖਾ ਲਈ। ਜਸਬੀਰ ਕੌਰ ਦੀ ਸਿਹਤ ਖ਼ਰਾਬ ਹੋਣ ਮਗਰੋਂ ਜਦੋਂ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ| ਏਐੱਸਆਈ ਤਲਵਿੰਦਰ ਸਿੰਘ ਨੇ ਦੱਸਿਆ ਕਿ ਰਤਨ ਸਿੰਘ ਸਣੇ ਇੱਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement