ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਬਲਿਕ ਸਕੂਲ ਵਿੱਚ ਗੋਲਡਨ ਜੁਬਲੀ ਸਮਾਰੋਹ ਕਰਵਾਇਆ

05:50 AM May 05, 2025 IST
featuredImage featuredImage
ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ।
ਸੁਭਾਸ਼ ਚੰਦਰ
Advertisement

ਸਮਾਣਾ, 4 ਮਈ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਮਿੱਤਲ ਦੀ ਅਗਵਾਈ ’ਚ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 1974-75 ਬੈਚ ’ਚ ਜਿਨ੍ਹਾਂ ਵਿਦਿਅਰਾਥੀਆਂ ਨੇ ਦਸਵੀਂ ਪਾਸ ਕੀਤੀ ਸੀ, ਉਨ੍ਹਾਂ ਦੀਆਂ ਯਾਦਾਂ ਨੂੰ ਸਾਂਝਾ ਕਰਨ ਲਈ ਇਕ ਗੋਲਡਨ ਜੂਬਲੀ ਸਮਾਰੋਹ ਕੀਤਾ ਗਿਆ। ਸਮਾਗਮ ਵਿਚ 60 ਦੇ ਕਰੀਬ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਅਧਿਕਾਰੀਆਂ, ਮੁਲਾਜ਼ਮਾਂ ਤੇ ਕਾਰੋਬਾਰੀਆਂ ਨੇ ਸ਼ਮੂਲੀਅਤ ਕਰ ਇਕ-ਦੂਜੇ ਨੂੰ ਮਿਲ ਕੇ ਆਪਣੀਆਂ ਸਕੂਲ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਦੌਰਾਨ ਸਾਬਕਾ ਵਿਦਿਆਰਥੀਆਂ ਦਾ ਮੈਨੇਜਮੈਂਟ, ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਮੂਲੀਅਤ ਕਰਦਿਆਂ ਸ਼ਮ੍ਹਾ ਰੌਸ਼ਨ ਕੀਤੀ। ਇਸ ਦੌਰਾਨ ਵਿਧਾਇਕ ਨੇ ਸਕੂਲ ’ਚੋਂ 1975 ਵਿਚ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਸੰਸਥਾ ਪ੍ਰਧਾਨ ਮਦਨ ਮਿੱਤਲ ਨੇ ਬੋਲਦਿਆਂ ਦੱਸਿਆ ਕਿ ਸਾਬਕਾ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਜਿਥੇ ਸਕੂਲ ਦਾ ਮਾਣ ਵਧਾਇਆ ਹੈ। ਉਥੇ ਹੀ ਸਮੂਹ ਵਿਦਿਆਰਥੀਆਂ ਨੇ ਆਪਣੀ-ਆਪਣੀ ਥਾਂ ’ਤੇ ਸੂਬੇ, ਦੇਸ਼ ਅਤੇ ਵਪਾਰਕ ਕੰਮਾਂ ਰਾਹੀਂ ਸਮਾਜ ਦੀ ਸੇਵਾ ਕੀਤੀ ਹੈ। ਇਸ ਮੌਕੇ ਦਿਨੇਸ਼ ਸੂਦ, ਸਾਬਕਾ ਡੀਐੱਸਪੀ ਨਾਹਰ ਸਿੰਘ ਫਤਿਹਮਾਜਰੀ, ਜੋਗਿੰਦਰਪਾਲ, ਰਾਜਿੰਦਰ ਗਰਗ ਤੇ ਰਾਜਿੰਦਰ ਪ੍ਰਸ਼ਾਦ ਆਦਿ ਬੁਲਾਰਿਆਂ ਨੇ ਜਿਥੇ ਉਨ੍ਹਾਂ ਦੇ ਅਧਿਆਪਕਾਂ ਨੂੰ ਯਾਦ ਕੀਤਾ, ਉਥੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਨੀਤਾ ਗਰਗ ਨੇ ਜਿੱਥੇ ਮਹਿਮਾਨਾਂ ਦਾ ਧੰਨਵਾਦ ਕੀਤਾ ਉਥੇ ਮੈਨੇਜਮੈਂਟ ਕਮੇਟੀ ਵੱਲੋਂ ਸਾਬਕਾ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਦਿਆਰਥੀ ਤਰਸੇਮ ਚੰਦ ਨੇ ਆਪਣੇ ਪਿਤਾ ਰਾਮ ਮੂਰਤੀ ਪਟਵਾਰੀ ਦੀ ਯਾਦ ਵਿੱਚ ਸਕੂਲ ਦਾ ਇਕ ਕਮਰਾ ਬਣਾਉਣ ਦਾ ਐਲਾਨ ਕੀਤਾ।

Advertisement

Advertisement