ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਮਜੀਤ ਕੌਰ ਰਿਆੜ ਨੂੰ ਸ਼ਰਧਾਂਜਲੀਆਂ

05:49 AM May 11, 2025 IST
featuredImage featuredImage
ਬੀਬੀ ਪਰਮਜੀਤ ਕੌਰ ਰਿਆੜ ਦੀ ਅੰਤਿਮ ਅਰਦਾਸ ਮੌਕੇ ਸ਼ਾਮਲ ਬਲਬੀਰ ਸਿੱਧੂ ਅਤੇ ਹੋਰ। -ਫੋਟੋ: ਚਿੱਲਾ
ਖੇਤਰੀ ਪ੍ਰਤੀਨਿਧ
Advertisement

ਐੱਸਏਐੱਸ ਨਗਰ(ਮੁਹਾਲੀ), 10 ਮਈ

ਕਾਂਗਰਸ ਦੇ ਕਿਸਾਨ ਮਜ਼ਦੂਰ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਰਿਆੜ ਦੀ ਧਰਮਪਤਨੀ ਪਰਮਜੀਤ ਕੌਰ ਰਿਆੜ(60) ਦਾ ਗੁਰਦਿਆਂ ਦੀ ਬਿਮਾਰੀ ਕਾਰਨ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਇੱਥੋਂ ਦੇ ਫੇਜ਼-4 ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਦੁਆਰਾ ਨਾਨਕਸਰ ਠਾਠ ਸੈਕਟਰ 28 ਚੰਡੀਗੜ੍ਹ ਤੋਂ ਬਾਬਾ ਗੁਰਦੇਵ ਸਿੰਘ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਲਖਵਿੰਦਰ ਕੌਰ ਗਰਚਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਭਜਨ ਸਿੰਘ ਸ਼ੇਰ ਗਿੱਲ, ਈਸ਼ਰ ਸਿੱਧੂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾ ਸਣੇ ਕੌਂਸਲਰ, ਕਾਂਗਰਸੀ ਵਰਕਰ ਅਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ। ਗੁਰਸ਼ਰਨ ਸਿੰਘ ਰਿਆੜ ਅਤੇ ਉਨ੍ਹਾਂ ਦੇ ਪੁੱਤਰਾਂ ਗੁਰਸਿਮਰਨ ਸਿੰਘ ਰਿਆੜ ਤੇ ਪ੍ਰਭਸਿਮਰਨ ਸਿੰਘ ਰਿਆੜ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

 

Advertisement