ਪਰਮਵੀਰ ਪੰਮਾ ਸੋਨੀਆ ਬ੍ਰਿਗੇਡ ਦੇ ਜ਼ਿਲ੍ਹਾ ਪ੍ਰਧਾਨ ਬਣੇ
05:21 AM Apr 04, 2025 IST
ਭੋਗਪੁਰ: ਆਲ ਇੰਡੀਆ ਕਾਂਗਰਸ ਸੋਨੀਆ ਬ੍ਰਿਗੇਡ ਪੰਜਾਬ ਦੀ ਮੀਟਿੰਗ ਭੋਗਪੁਰ ਵਿੱਚ ਸੂਬਾਈ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਨੇ ਕਿਹਾ ਕਿ ਰਾਸ਼ਟਰੀ ਕਾਂਗਰਸ ਪਾਰਟੀ ਦੇ ਵੱਖਰੇ ਵੱਖਰੇ ਵਿੰਗ ਪਾਰਟੀ ਦੀ ਸਿਆਸੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ ਸੋਨੀਆ ਬ੍ਰਿਗੇਡ ਵੀ ਮਹੱਤਵਪੂਰਨ ਸਥਾਨ ਰੱਖਦਾ ਹੈ। ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਲਜੀਤ ਸਿੰਘ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਕਿਹਾ ਕਾਂਗਰਸ ਪਾਰਟੀ ਨੇ ਦੇਸ਼ ਦੀ ਅਜ਼ਾਦੀ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਮੌਕੇ ਪਰਮਵੀਰ ਸਿੰਘ ਪੰਮਾ ਨੂੰ ਸੋਨੀਆ ਬ੍ਰਿਗੇਡ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਐਲਾਨਿਆ ਗਿਆ। ਨਵੇਂ ਬਣੇ ਪ੍ਰਧਾਨ ਪੰਮਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਨ ਮਨ ਨਾਲ ਪਾਰਟੀ ਦੀ ਸੇਵਾ ਕਰੇਗਾ। -ਪੱਤਰ ਪ੍ਰੇਰਕ
Advertisement
Advertisement
Advertisement