ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਮੀਤ ਸਿੰਘ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਪ੍ਰਧਾਨ ਬਣੇ

05:12 AM Apr 11, 2025 IST
featuredImage featuredImage
ਨਵੇਂ ਪ੍ਰਧਾਨ ਪਰਮੀਤ ਸਿੰਘ ਦਾ ਸਨਮਾਨ ਕਰਦੇ ਹੋਏ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਭੰਗੂ ਅਤੇ ਹੋਰ ਅਹੁਦੇਦਾਰ। -ਫੋਟੋ: ਪੰਜਾਬੀ ਟ੍ਰਿਬਿਊਨ
ਖੇਤਰੀ ਪ੍ਰਤੀਨਿਧ
Advertisement

ਪਟਿਆਲਾ, 10 ਅਪਰੈਲ

‘ਪਟਿਆਲਾ ਮੀਡੀਆ ਕਲੱਬ’ ਦੀ ਅੱਜ ਅੱਜ ਹੋਈ ਚੋਣ ਦੌਰਾਨ ਪਰਮੀਤ ਸਿੰਘ ਨੂੰ ਕਲੱਬ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਚੋਣ ਨਤੀਜਿਆਂ ਦਾ ਐਲਾਨ ਕਰਦਿਆਂ ਮੁੱਖ ਚੋਣ ਅਫ਼ਸਰ ਉਜਾਗਰ ਸਿੰਘ, ਸਹਾਇਕ ਚੋਣ ਅਫ਼ਸਰ ਕੁਲਜੀਤ ਸਿੰਘ ਤੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪ੍ਰਧਾਨ ਸਮੇਤ ਸਾਰੇ 12 ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿਚ ਖੁਸ਼ਵੀਰ ਸਿੰਘ ਤੂਰ ਸਕੱਤਰ ਜਨਰਲ, ਕੁਲਵੀਰ ਸਿੰਘ ਧਾਲੀਵਾਲ ਖ਼ਜ਼ਾਨਚੀ, ਧਰਮਿੰਦਰ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਅਤੇ ਸੁਰੇਸ਼ ਕਾਮਰਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਔਲਖ ਸਕੱਤਰ, ਜਤਿੰਦਰ ਗਰੋਵਰ, ਅਨੂ ਅਲਬਰਟ, ਕਮਲ ਦੁਆ ਤੇ ਪ੍ਰੇਮ ਵਰਮਾ ਨੂੰ ਜੁਆਇੰਟ ਸਕੱਤਰ, ਜਦੋਂਕਿ ਰਣਜੀਤ ਸਿੰਘ ਰਾਣਾ ਰੱਖੜਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ ਹੈ।

Advertisement

ਇਸ ਮੌਕੇ ਰਵੇਲ ਸਿੰਘ ਭਿੰਡਰ, ਸਰਬਜੀਤ ਸਿੰਘ ਭੰਗੂ, ਗੁਰਪ੍ਰੀਤ ਸਿੰਘ ਚੱਠਾ, ਅਮਨ ਸੂਦ ਤੇ ਨਵਦੀਪ ਢੀਂਗਰਾ ’ਤੇ ਆਧਾਰਿਤ ਕਲੱਬ ਦੇ ਪੰਜ ਸਾਬਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਸ਼ਾਮਲ ਰਹੇ। ਕਲੱਬ ’ਚ ਹਮੇਸ਼ਾ ਹੀ ਵਿਸ਼ੇਸ਼ ਭੂਮਿਕਾ ਨਿਭਾਉਂਦੇ ਰਹੇ ਨਵੇਂ ਪ੍ਰਧਾਨ ਪਰਮੀਤ ਸਿੰਘ ਨੇ ਚੋਣ ਮੰਗਰੋਂ ਕਿਹ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Advertisement