ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਸ਼ੂਰਾਮ ਜੈਅੰਤੀ ਮੌਕੇ ਜਲੰਧਰ ’ਚ ਸੂਬਾ ਪੱਧਰੀ ਸਮਾਗਮ

06:10 AM Apr 30, 2025 IST
featuredImage featuredImage
ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ।

ਹਤਿੰਦਰ ਮਹਿਤਾ
ਜਲੰਧਰ, 29 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਹ ਅੱਜ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇਐੱਮਵੀ ਕਾਲਜ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ।
ਭਗਵਾਨ ਪਰਸ਼ੂਰਾਮ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ੍ਰੀ ਪਰਸ਼ੂਰਾਮ ਦੇ ਨਾਮ ’ਤੇ ਰੱਖਣ ਦਾ ਐਲਾਨ ਵੀ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਮਾਰੋਹ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ, ਸਲਾਹਕਾਰ ਦੀਪਕ ਬਾਲੀ, ਵਿਧਾਇਕ ਰਮਨ ਅਰੋੜਾ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜੋਤੀ ਜਗਾਉਣ ਨਾਲ ਹੋਈ।
ਇਸ ਤੋਂ ਪਹਿਲਾਂ ਬ੍ਰਾਹਮਣ ਭਾਈਚਾਰੇ ਦੇ ਮੈਂਬਰਾਂ, ਜਿਨ੍ਹਾਂ ਵਿੱਚ ਸੁਦਰਸ਼ਨ ਸ਼ਰਮਾ, ਡਾ. ਵੀਕੇ ਵਾਸੂਦੇਵ, ਰਾਜਿੰਦਰ ਸ਼ਰਮਾ, ਵਿਨੋਦ ਕੁਮਾਰ ਦੱਤਾ ਅਤੇ ਭਾਰਤ ਭੂਸ਼ਣ ਸ਼ਰਮਾ ਸ਼ਾਮਲ ਹਨ, ਨੂੰ ਸਮਾਜ, ਖਾਸ ਕਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

Advertisement

Advertisement