ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤੀ ਲਈ ਅਰਜ਼ੀਆਂ ਦੀ ਮੰਗ

07:30 AM Apr 26, 2025 IST
featuredImage featuredImage

ਪੱਤਰ ਪ੍ਰੇਰਕ
ਜਗਰਾਉਂ, 25 ਅਪਰੈਲ
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾ ਤੋਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਤੇ ਸਰਕਾਰ ਵੱਲੋਂ ਸਬਸਿਡੀ ਪ੍ਰਾਪਤ ਕਰਨ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ (ਲੁਧਿਆਣਾ) ਨੇ ਦੱਸਿਆ ਕਿ ਪਿਛਲੇ ਵਰ੍ਹੇ ਲੁਧਿਆਣੇ ਜਿਲ੍ਹੇ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 81.5 ਫ਼ੀਸਦ ਕਮੀ ਦਰਜ਼ ਕੀਤੀ ਗਈ ਸੀ, ਜੋ ਹੋਰ ਕਈ ਜ਼ਿਲ੍ਹਿਆਂ ਦੇ ਮੁਕਾਬਲੇ ਵੱਧ ਸੀ। ਕਿਸਾਨਾਂ ਨੂੰ ਕਰੀਬ 8 ਹਜ਼ਾਰ ਮਸ਼ੀਨਾ ਅਤੇ ਵਿਭਾਗ ਵੱਲੋਂ ਲਗਾਏ ਜਾਗਰੂਕਤਾ ਕੈਂਪਾਂ ਰਾਹੀਂ ਹੀ ਸੰਭਵ ਹੋ ਸਕਿਆ ਸੀ। ਪਾਰਲੀ ਸਾੜਨ ਦੇ ਘੱਟ ਰਹੇ ਰੁਝਾਨ ਦੇ ਮੱਦੇਨਜ਼ਰ ਇਸ ਵਾਰ ਵੀ ਸਰਕਾਰ ਵੱਲੋਂ ਮਸ਼ੀਨਾਂ ਉਪਰ ਸਬਸਿਡੀ ਪ੍ਰਾਪਤੀ ਲਈ ਬਿਨੈ ਪੱਤਰ ਮੰਗੇ ਗਏ ਹਨ। ਇੱਛੁਕ ਕਿਸਾਨ ਆਪਣੇ ਬਿਨੈਪੱਤਰ ਖੇਤੀਬਾੜੀ ਵਿਭਾਗ ਦੇ ਆਨਲਾਈਨ ਮਾਧਿਅਮ ਰਾਂਹੀ 12 ਮਈ 2025 ਤੱਕ ਦੇ ਸਕਦੇ ਹਨ।ਡਾ.ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕੀ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ।

Advertisement

 

Advertisement
Advertisement