ਪਰਿਵਾਰ ਵਿਛੋੜਾ ਪਬਲਿਕ ਸਕੂਲ ਦਾ ਨਵਾਂ ਸੈਸ਼ਨ ਸ਼ੁਰੂ
06:55 AM Mar 29, 2025 IST
ਘਨੌਲੀ: ਇੱਥੋਂ ਨੇੜਲੇ ਪਿੰਡ ਸਰਸਾ ਨੰਗਲ ਵਿੱਚ ਸਥਿਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲ ਪਰਿਵਾਰ ਵਿਛੋੜਾ ਸਾਹਿਬ ਪਬਲਿਕ ਹਾਈ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਸਕੂਲ ਮੁਖੀ ਸਰਬਜੀਤ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਸਕੂਲੀ ਬੱਚਿਆਂ ਨੇ ਕਵੀਸ਼ਰੀ ਵਾਰਾਂ ਤੇ ਸ਼ਬਦ ਗਾਇਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਕੂਲ ਮੁਖੀ ਸਰਬਜੀਤ ਸਿੰੰਘ ਨੇ ਵਿਦਿਆਰਥੀਆਂ ਦੇ ਮਾਪਿਆਂ, ਇਲਾਕੇ ਦੇ ਮੋਹਤਬਰਾਂ ਤੇ ਦਾਨੀ ਸੱਜਣਾਂ ਤੋਂ ਇਲਾਵਾ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਤੇ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲੇ ਸੰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰਵੇਂ ਸਹਿਯੋਗ ਸਦਕਾ ਨਰਸਰੀ ਤੇ ਪ੍ਰੀ-ਨਰਸਰੀ ਜਮਾਤਾਂ ਵਿੱਚ ਬੱਚਿਆਂ ਦੀਆਂ ਪੂਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ ਤੇ ਬਾਕੀ ਜਮਾਤਾਂ ਵਿੱਚ ਵੀ ਸੀਮਤ ਸੀਟਾਂ ਹੀ ਬਾਕੀ ਬਚੀਆਂ ਹਨ। -ਪੱਤਰ ਪ੍ਰੇਰਕ
Advertisement
Advertisement
Advertisement