ਪਰਿਵਾਰ ਵਿਛੋੜਾ ਸਕੂਲ ਦਾ ਸਾਲਾਨਾ ਸਮਾਗਮ
ਇੱਥੇ ਸ੍ਰੀ ਪਰਿਵਾਰ ਵਿਛੋੜਾ ਪਬਿਲਕ ਹਾਈ ਸਕੂਲ ਸਰਸਾ ਨੰਗਲ ਦਾ ਅੱਜ ਸਾਲਾਨਾ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਦੇਖ-ਰੇਖ ਅਧੀਨ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਮੁੱਖ ਮਹਿਮਾਨ ਅਤੇ ਸੁੱਚਾ ਸਿੰਘ ਸਰਸਾ ਨੰਗਲ, ਦਿਲਬਾਗ ਸਿੰਘ, ਅਕਾਲੀ ਆਗੂ ਜਰਨੈਲ ਸਿੰਘ ਸਹੋਤਾ, ਭੁਪਿੰਦਰ ਸਿੰਘ ਮੰਗੂਵਾਲ ਸਾਬਕਾ ਸਰਪੰਚ ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਗੀਤ, ਲੋਕ ਗੀਤ, ਨਾਟਕ ਅਤੇ ਗਿੱਧੇ ਤੋਂ ਇਲਾਵਾ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਹੋਇਆਂ ਦੱਸਿਆ ਕਿ ਸਕੂਲ ਨੂੰ ਸੀਬੀਐੱਸਈ ਬਣਾਉਣ ਲਈ ਤਿਆਰੀਆਂ ਮੁਕੰਮਲ ਹਨ ਅਤੇ ਸਾਰਾ ਕੰਮ ਅੰਤਿਮ ਪੜਾਅ ’ਤੇ ਪੁੱਜ ਚੁੱਕਿਆ ਹੈ। ਮੁੱਖ ਮਹਿਮਾਨ ਅਮਰਜੀਤ ਸਿੰੰਘ ਚਾਵਲਾ ਨੇ ਸਕੂਲ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਸਕੂਲੀ ਵਿਦਿਆਰਥੀਆਂ ਲਈ ਜਲਦੀ ਹੀ ਇੱਕ ਬੱਸ ਦਿੱਤੀ ਜਾਵੇਗੀ, ਸਕੂਲ ਵਿੱਚ ਪੰਜ ਕਮਰਿਆਂ ਲਈ ਤੇ ਇੱਕ ਐਕਟੀਵਿਟੀ ਹਾਲ ਲਈ ਵੀ ਗ੍ਰਾਂਟ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।