ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕਤਾ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 25 ਮਈ
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ ਕਲੱਬ ਵੱਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੰਦਰਵਾੜਾ ਮਨਾਉਂਦਿਆਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਰਾਕੇਸ਼ ਕੁਮਾਰ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਪਲਾਸਟਿਕ ਤੋਂ ਬਣਿਆ ਸਾਮਾਨ ਸਿਹਤ ਲਈ ਹਾਨੀਕਾਰਕ ਹੈ ਜਿਸ ਨਾਲ ਖਤਰਨਾਕ ਬਿਮਾਰੀਆਂ ਲੱਗ ਰਹੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕੀਤਾ। ਸੈਮੀਨਾਰ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਸਟਾਫ ਅਤੇ ਬੱਚਿਆਂ ਨੇ ਵੀ ਹਿੱਸਾ ਲਿਆ। ਸਕੂਲ ਸਟਾਫ ਵਿੱਚ ਇੰਚਾਰਜ ਲੈਕਚਰਾਰ ਰਵਿੰਦਰ ਸਿੰਘ, ਲੈਕਚਰਾਰ ਦਲਜੀਤ ਕੌਰ, ਰਮਨਜੀਤ ਕੌਰ , ਸਨਾਵਰ ਮੁਨੀਰ, ਜਸਕਿਰਨ ਕੌਰ, ਮਿਤਾਲੀ, ਬਲਵੀਰ ਕੌਰ, ਅਮਨਦੀਪ ਕੌਰ, ਅਮਤੁਲ ਮਤੀਨ, ਅਨਾਮਿਕਾ (ਸਾਰੇ ਲੈਕਚਰਾਰ) ਆਦਿ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਸਨ।