ਪਲੇਅ-ਵੇਅ ਸਕੂਲਾਂ ਨੂੰ ਰਜਿਸਟਰ ਹੋਣ ਦੀ ਅਪੀਲ
ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਜੂਨ
ਇਥੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜੋ ਅਰਲੀ ਚਾਇਲਡ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਨਿੱਜੀ ਸੰਸਥਾਵਾਂ ਨੂੰ ਰਜਿਸਟਰਡ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ 3 ਤੋਂ 6 ਸਾਲ ਦੇ ਬੱਚਿਆਂ ਲਈ ਈਸੀਸੀਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਬਲਾਕ ਖੰਨਾ ਅਧੀਨ ਆਉਂਦੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਤੁਰੰਤ ਰਜਿਸਟ੍ਰੇਸ਼ਨ ਕਰਵਾਈ ਯਕੀਨੀ ਬਣਾਉਣ। ਉਹ ਇਸ ਸਬੰਧੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ ਅਤੇ ਆਫਲਾਈਨ ਰਜਿਸਟ੍ਰੇਸ਼ਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਦੇ ਦਫ਼ਤਰ ਸਮਾਜ ਭਲਾਈ ਕੰਪਲੈਕਸ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਚੱਲਣ ਵਾਲੇ ਪਲੇਅ-ਵੇ ਸਕੂਲਾਂ ਖਿਲਾਫ਼ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।