ਪਲੇਸਮੈਂਟ ਕੈਂਪ ਅੱਜ
05:21 AM Jun 03, 2025 IST
ਪੱਤਰ ਪ੍ਰੇਰਕ
Advertisement
ਮਾਨਸਾ, 2 ਜੂਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਮਾਨਸਾ ਦੇ ਪਲੇਸਮੈਂਟ ਅਫ਼ਸਰ ਗੌਰਵ ਗੋਇਲ ਨੇ ਦੱਸਿਆ ਕਿ 3 ਜੂਨ ਨੂੰ ‘ਅਜਾਇਲ ਹਰਬਲ ਪ੍ਰਾਈਵੇਟ ਲਿਮਟਿਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈਕੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚ ਸਕਦੇ ਹਨ।
Advertisement
Advertisement