ਪਸ਼ੂ ਪਾਲਣ ਵਿਭਾਗ ਵੱਲੋਂ ਜਾਗਰੂਤਕਾ ਕੈਂਪ
05:46 AM Dec 24, 2024 IST
ਖੇਤਰੀ ਪ੍ਰਤੀਨਿਧ
ਸਨੌਰ, 23 ਦਸੰਬਰ
ਪਸ਼ੂ ਪਾਲਣ ਵਿਭਾਗ ਵੱਲੋਂ ਅੱਜ ਸਨੌਰ ਵਿੱਚ ਲਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਸਨੌਰ ਦੇ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਕਿਹਾ ਕਿ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਨੇ ਪਸ਼ੂ ਪਾਲਕਾਂ ਨੂੰ ਅਜਿਹੇ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਬਲਜਿੰਦਰ ਸਿੰਘ, ਕੌਂਸਲਰਾਂ ਨਰਿੰਦਰ ਸਿੰਘ, ਯੁਵਰਾਜ ਸਿੰਘ, ਪਰਦੀਪ ਜੋਸ਼ਨ, ਬੱਬੂ ਸਿੰਘ ਤੇ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਨੇ ਵੀ ਸ਼ਿਰਕਤ ਕੀਤੀ। ਕੈਂਪ ਦੀ ਦੇਖ-ਰੇਖ ਕਰ ਰਹੇ ਸਹਾਇਕ ਡਾਇਰੈਕਟਰ ਡਾ. ਸੋਨਿੰਦਰ ਕੌਰ ਨੇ ਐਸਕਾਡ ਸਕੀਮ ਅਧੀਨ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ।
Advertisement
Advertisement