ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਮੁਹਿੰਮ
ਪਾਇਲ: ਇੱਥੇ ਸ੍ਰੀ ਰਾਧੇ ਕ੍ਰਿਸ਼ਨ ਗਊ ਸੇਵਕ ਸੰਘ ਗਊਸ਼ਾਲਾ ਵਿਚ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਮੁਫ਼ਤ ਦਿੱਤੀ ਗਈ। ਇਹ ਦਵਾਈ ਇਲਾਕੇ ਦੇ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਪਸ਼ੂ ਪਾਲਕਾਂ ਨੂੰ ਵੀ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ। ਪਸ਼ੂਆਂ ਨੂੰ ਮਲੱਪ੍ਹ ਰਹਿਤ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ ਖੁਰ ਰੋਗ ਤੋਂ ਬਚਾਉਣ ਲਈ ਅਗਲੇ ਹਫਤੇ 15 ਅਪਰੈਲ ਤੋਂ ਐਫ ਐਮ ਡੀ ਵੈਕਸੀਨੇਸ਼ਨ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਜਾਣੀ ਹੈ। ਇਸ ਵੈਕਸੀਨ ਨੂੰ ਵਧੇਰੇ ਪ੍ਰਭਾਵਕਾਰੀ ਬਣਾਉਣ ਲਈ ਪਸ਼ੂਆਂ ਨੂੰ ਮਲੱਪ੍ਹ ਰਹਿਤ ਕਰਨਾ ਹੋਰ ਵੀ ਜ਼ਰੂਰੀ ਹੈ। ਜ਼ਿਲਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਅਮਰੀਕ ਸਿੰਘ ਅਤੇ ਤਹਿਸੀਲ ਪਾਇਲ ਦੇ ਸੀਨੀਅਰ ਵੈਟਰਨਰੀ ਅਫਸਰ ਡਾ. ਦਰਸ਼ਨ ਖੇੜੀ ਨੇ ਦੱਸਿਆ ਕਿ ਲੋੜਵੰਦ ਪਸ਼ੂ ਪਾਲਕ ਆਪਣੇ ਇਲਾਕੇ ਦੇ ਵੈਟਰਨਰੀ ਅਫਸਰ, ਵੈਟਰਨਰੀ ਇੰਸਪੈਕਟਰ ਨਾਲ ਸਪੰਰਕ ਕਰ ਸਕਦੇ ਹਨ। -ਪੱਤਰ ਪ੍ਰੇਰਕ