ਪਹਿਲਗਾਮ ਨੇ ਚਿੱਟੀ ਸਿੰਘਪੁਰਾ ਦਾ ਸਿੱਖ ਕਤਲੇਆਮ ਯਾਦ ਕਰਵਾਇਆ: ਜਥੇਦਾਰ ਗੜਗੱਜ
04:53 AM Apr 24, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
Advertisement
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਦਹਿਸ਼ਤੀ ਹਮਲੇ ਦੀ ਨਿਖੇਧੀ ਕਰਦਿਆਂ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਚਿੱਟੀ ਸਿੰਘਪੁਰਾ ਵਿੱਚ ਹੋਇਆ ਸਿੱਖਾਂ ਦਾ ਕਤਲੇਆਮ ਯਾਦ ਕਰਵਾਇਆ ਹੈ, ਜਿਸ ਵਿੱਚ ਹਾਲੇ ਤੱਕ ਨਿਆਂ ਨਹੀਂ ਮਿਲਿਆ। ਜਥੇਦਾਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਤੇ ਦੁਨੀਆ ਵਿੱਚ ਕਿਤੇ ਵੀ ਅਜਿਹੀ ਘਟਨਾ ਨਾ ਵਾਪਰੇ।
ਸ਼੍ੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ਼
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਗਾਮ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਸ੍ਰੀ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।
Advertisement
Advertisement