ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲਗਾਮ ਹਮਲਾ: ਪੰਜਾਬ ਤੋਂ ਕਸ਼ਮੀਰ ਲਈ 12 ਹਜ਼ਾਰ ਟੈਕਸੀ ਬੁਕਿੰਗ ਰੱਦ

04:53 AM Apr 24, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 23 ਅਪਰੈਲ

Advertisement

ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਮੰਗਲਵਾਰ ਨੂੰ ਹੋਏ ਦਹਿਸ਼ਤੀ ਹਮਲੇ ਖ਼ਿਲਾਫ਼ ਅੱਜ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇ ਕਿਹਾ ਕਿ ਅਤਿਵਾਦੀ ਹਮਲੇ ਨੇ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਹਰ ਨਾਗਰਿਕ ਦੇ ਦਿਲ ਵਿੱਚ ਗੁੱਸਾ ਹੈ। ਪ੍ਰਧਾਨ ਹਰਦੀਪ ਸਿੰਘ ਰਾਜੂ ਨੇ ਕਿਹਾ ਕਿ ਹਮਲੇ ਤੋਂ ਬਾਅਦ ਯੂਨੀਅਨ ਦੀਆਂ ਪੰਜਾਬ ਤੋਂ ਕਸ਼ਮੀਰ ਲਈ ਲਗਪਗ 12 ਹਜ਼ਾਰ ਟੈਕਸੀ ਬੁਕਿੰਗ ਰੱਦ ਹੋ ਗਈਆਂ ਹਨ, ਕਿਉਂਕਿ ਹੁਣ ਲੋਕ ਅਮਰਨਾਥ ਯਾਤਰਾ ’ਤੇ ਜਾਣ ਤੋਂ ਵੀ ਡਰਨ ਲੱਗ ਪਏ ਹਨ। ਇਸ ਕਾਰਨ ਟੈਕਸੀ ਯੂਨੀਅਨ ਨਾਲ ਸਬੰਧਤ ਲੋਕਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ।

ਮੁਜ਼ਾਹਰੇ ਦੌਰਾਨ ਯੂਨੀਅਨ ਮੈਂਬਰਾਂ ਨੇ ਅਪੀਲ ਕੀਤੀ ਹੈ ਕਿ ਸਰਕਾਰ ਇਸ ਹਮਲੇ ਦਾ ਢੁੱਕਵਾਂ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਉਹ ਸਥਾਨਕ ਸੁਰੱਖਿਆ ਸਬੰਧੀ ਪੁਲੀਸ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਣਗੇ। ਇਹ ਵੀ ਮੰਗ ਕੀਤੀ ਗਈ ਕਿ ਦੇਸ਼ ਵਿੱਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ। ਟੈਕਸੀ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਇਸ ਅਤਿਵਾਦੀ ਹਮਲੇ ਨਾਲ ਹਰ ਕੋਈ ਗੁੱਸੇ ’ਚ ਹੈ।

Advertisement

ਉਨ੍ਹਾਂ ਕਿਹਾ ਕਿ ਟੈਕਸੀਆਂ ਅਤੇ ਟੈਂਪੋ ਟਰੈਵਲ ਪੂਰੇ ਪੰਜਾਬ ਤੋਂ ਬੁੱਕ ਕੀਤੇ ਜਾਂਦੇ ਹਨ ਜੋ ਸੈਲਾਨੀਆਂ ਨੂੰ ਜੰਮੂ-ਕਸ਼ਮੀਰ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ, ਲੱਖਾਂ ਸੈਲਾਨੀ ਇੱਥੋਂ ਜੰਮੂ-ਕਸ਼ਮੀਰ ਅਤੇ ਸ੍ਰੀਨਗਰ ਦਾ ਦੌਰਾ ਕਰਨ ਲਈ ਆਉਂਦੇ ਹਨ ਪਰ ਲੰਘੇ ਦਿਨ ਹੋਏ ਅਤਿਵਾਦੀ ਹਮਲੇ ਮਗਰੋਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਹੈ ਤੇ ਹਜ਼ਾਰਾਂ ਬੁਕਿੰਗ ਰੱਦ ਹੋ ਗਈਆਂ ਹਨ।

Advertisement