ਪਹਿਲਗਾਮ ਹਮਲਾ ਬਹੁਤ ਨਿੰਦਣਯੋਗ: ਟਿੰਕੂ
07:48 AM Apr 25, 2025 IST
ਪੱਤਰ ਪ੍ਰੇਰਕ
ਕੁਰਾਲੀ, 24 ਅਪਰੈਲ
ਕਾਂਗਰਸ ਦੇ ਹਲਕਾ ਖਰੜ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਕਸ਼ਮੀਰ ਦੇ ਪਹਿਲਗਾਮ ਵਿੱਚ ਅਤਿਵਾਦੀਆਂ ਵੱਲੋਂ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਅਤਿਵਾਦੀਆ ਵੱਲੋਂ ਮ੍ਰਿਤਕਾਂ ਦੇ ਨਾਂ ਪੁੱਛ-ਪੁੱਛ ਕੇ ਇਕ ਵਿਸ਼ੇਸ਼ ਧਰਮ ਨਾਲ ਸੰਬੰਧਿਤ ਵਿਅਕਤੀਆ ਦਾ ਸ਼ਰੇਆਮ ਕਤਲੇਆਮ ਕਰਨਾ ਬੇਹੱਦ ਸ਼ਰਮਨਾਕ ਕਾਰਾ ਕੀਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਵਿੱਚ ਹਿੰਸਾ ਨੂੰ ਠੱਲ੍ਹ ਪਾਉਣ ਵਿੱਚ ਬਿਲਕੁੱਲ ਨਾਕਾਮ ਰਹੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਪਾਰਟੀ ਹੀ ਦੇਸ਼ ਵਾਸੀਆਂ ਨੂੰ ਸੁਰੱਖਿਤ ਭਵਿੱਖ ਦੇ ਸਕਦੀ ਹੈ।
Advertisement
Advertisement