ਪਹਿਲਗਾਮ ਹਮਲੇ ਖ਼ਿਲਾਫ਼ ਕਾਂਗਰਸ ਵੱਲੋਂ ਮੋਮਬੱਤੀ ਮਾਰਚ
ਗਿੱਦੜਬਾਹਾ(ਦਵਿੰਦਰ ਮੋਹਨ ਬੇਦੀ): ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਢਾਈ ਦਰਜਨ ਦੇ ਕਰੀਬ ਬੇਕਸੂਰ ਭਾਰਤੀਆਂ ਦੀ ਕੀਤੀ ਗਈ ਹੱਤਿਆ ਦੇ ਰੋਸ ਵਜੋਂ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਬੀਤੀ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾ ਤਹਿਤ ਗਿੱਦੜਬਾਹਾ ਕਾਂਗਰਸ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਬਿੰਟਾ ਅਰੋੜਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਪਕ ਗਰਗ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਹੰਟੀ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੀਤਾ। ਇਸ ਮੌਕੇ ਪਾਕਿਸਤਾਨ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੋਮਬੱਤੀ ਮਾਰਚ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਧਾਨ ਬਿੰਟਾ ਅਰੋੜਾ ਅਤੇ ਦੀਪਕ ਗਰਗ ਨੇ ਪਾਕਿਸਤਾਨ ਵੱਲੋਂ ਨਿਹੱਥੇ ਭਾਰਤੀਆਂ ਸੈਲਾਨੀਆਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਿਰਦੋਸ਼ ਭਾਰਤੀਆਂ ਸੈਲਾਨੀਆਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ।