ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲਗਾਮ ਹਮਲੇ ਤੇ ਅਪਰੇਸ਼ਨ ਸਿੰਧੂਰ ਬਾਰੇ ‘ਇੰਡੀਆ’ ਗੱਠਜੋੜ ਦੀ ਮੀਟਿੰਗ ਅੱਜ

04:26 AM Jun 03, 2025 IST
featuredImage featuredImage

ਉਬੀਰ ਨਕਸ਼ਬੰਦੀ
ਨਵੀਂ ਦਿੱਲੀ, 2 ਜੂਨ
ਪਹਿਲਗਾਮ ਅਤਿਵਾਦੀ ਹਮਲੇ ਤੇ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੀ ਪਹਿਲੀ ਮੀਟਿੰਗ ਭਲਕੇ 3 ਜੂਨ ਨੂੰ ਕੌਮੀ ਰਾਜਧਾਨੀ ’ਚ ਹੋਵੇਗੀ, ਜਿਸ ’ਚ ਹਮਲੇ ਤੇ ਉਸ ਤੋਂ ਬਾਅਦ ਦੀ ਸਥਿਤੀ ’ਤੇ ਚਰਚਾ ਲਈ ਵਿਸ਼ੇਸ਼ ਸੰਸਦੀ ਸੈਸ਼ਨ ਲਈ ਸਰਕਾਰ ਦੇ ਸਾਹਮਣੇ ਸਾਂਝੀ ਅਪੀਲ ਪੇਸ਼ ਕਰਨ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ, ਟੀਐੱਮਸੀ, ਆਰਜੇਡੀ, ਡੀਐੱਮਕੇ ਸਮੇਤ ਹੋਰ ਕਈ ਵਿਰੋਧੀ ਪਾਰਟੀਆਂ ਮੀਟਿੰਗ ’ਚ ਸ਼ਾਮਲ ਹੋਣਗੀਆਂ। ਵਿਰੋਧੀ ਧਿਰਾਂ ਨੇ ਕਿਹਾ ਹੈ ਕਿ ਉਨ੍ਹਾਂ 22 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਮਗਰੋਂ ਬਿਨਾਂ ਸ਼ਰਤ ਸਰਕਾਰ ਦੀ ਹਮਾਇਤ ਕੀਤੀ ਸੀ। ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ, ‘ਅਸੀਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦ ਖ਼ਿਲਾਫ਼ ਸਰਕਾਰ ਦੀ ਬਿਨਾਂ ਸ਼ਰਤ ਹਮਾਇਤ ਕੀਤੀ ਹੈ। ਉਹ ਦੇਸ਼ ਦੀ ਬਿਹਤਰੀ ਲਈ ਉਸਾਰੂ ਚਰਚਾ ਚਾਹੁੰਦੇ ਹਨ ਨਾ ਕਿ ਸਿਆਸੀ ਲਾਹੇ ਲਈ।’ ਇਸ ਤੋਂ ਪਹਿਲਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਟੀਐੱਮਸੀ ਦਾ ਵਫ਼ਦ ਜੰਮੂ ਕਸ਼ਮੀਰ ਦੇ ਪੁਣਛ ਤੇ ਰਾਜੌਰੀ ਦਾ ਦੌਰਾ ਕਰ ਚੁੱਕੇ ਹਨ। ਪਾਕਿਸਤਾਨੀ ਗੋਲਾਬਾਰੀ ਦੌਰਾਨ ਇਨ੍ਹਾਂ ਦੋ ਸਰਹੱਦੀ ਇਲਾਕਿਆਂ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਸੀ। ਪਿਛਲੇ ਮਹੀਨੇ ਟੀਐੱਮਸੀ ਦੇ ਸੰਸਦ ਮੈਂਬਰਾਂ ਨੇ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ’ਚ ਆਪਣੀ ਸੰਸਦੀ ਪਾਰਟੀ ਦੀ ਮੀਟਿੰਗ ’ਚ ਹਿੱਸਾ ਲਿਆ ਸੀ ਤੇ ਇੱਕ ਮਤਾ ਪਾਸ ਕੀਤਾ ਸੀ ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਗਾਮ ਅਤਿਵਾਦੀ ਹਮਲੇ ਤੇ ਅਪਰੇਸ਼ਨ ਸਿੰਧੂਰ ਦੇ ਮੱਦੇਨਜ਼ਰ ਅਤਿਵਾਦ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਬਾਰੇ ਲੋਕਾਂ ਨੂੰ ਸੂਚਿਤ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀਐੱਮਸੀ ਮੁਖੀ ਮਮਤਾ ਬੈਨਰਜੀ ਨੇ ਵੀ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਸੀ।

Advertisement

Advertisement